April 29, 2026 3:50 am

ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਤਿਰੂਵਨੰਤਪੁਰਮ, 18 ਅਗਸਤ (ਪੀ.ਟੀ.)- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।ਇਸ ਬੈਠਕ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਸੂਬੇ ਨੂੰ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਲੋਕਾਂ ਦੀ ਮਦਦ ਲਈ 100 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਦੇ ਚੁਕੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ‘ਚੋਂ ਸੂਬੇ ‘ਚ ਹੜ੍ਹ ਕਾਰਨ ਮਾਰੇ ਗਏ ਲੋਕਾਂ ਦੀ ਪਰਿਵਾਰਾਂ ਨੂੰ ਦੋ ਲਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ।

Send this to a friend