ਨਗਾਰਿਆਂ ਦੀ ਗੂੰਜ ਨਾਲ ਹੋਈ ਹੋਲੇ ਮਹੱਲੇ ਦੀ ਆਰੰਭਤਾ

imageਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਦਵਿੰਦਰਪਾਲ ਸਿੰਘ)-ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ 12 ਤੋਂ 17 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੇ ਮਹੱਲੇ ਦੀ ਆਰੰਭਤਾ ਬੜੀ ਹੀ ਸ਼ਾਨੋ-ਸ਼ੌਕਤ ਨਾਲ ਨਗਾਰਿਆਂ ਦੀ ਗੂੰਜ ਨਾਲ ਕੀਤੀ ਗਈ। ਇਸ ਮੌਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੋ ਗ ਪਾਏ ਗਏ। ਉਪਰੰਤ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਗੁਰੂ ਘਰ ਦੇ ਕੀਰਤਨੀਆਂ ਅਤੇ ਕਥਾਵਾਚਕਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਨ੍ਹਾਂ ਤੋਂ ਇਲਾਵਾ ਸਿੱਖ ਪੰਥ ਦੀਆਂ ਸਿਰਮੋਰ ਸ਼ਖਸੀਅਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਭਾਈ ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ, ਜਥੇ. ਦਲਜੀਤ ਸਿੰਘ

ਭਿੰਡਰ ਮੈਂਬਰ ਸ਼੍ਰੌਮਣੀ ਕਮੇਟੀ ਆਦਿ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਹੋਲੇ ਮਹੱਲੇ ਦੀ ਵਧਾਈ ਵੀ ਦਿੱਤੀ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਨੂੰ ਆਈਆਂ ਸ਼ਖਸੀਅਤਾਂ ਵੱਲੋਂ ਦਸਤਾਰ ਬੰਦੀ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਪਰੰਤ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕਿਲ੍ਹਾ ਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਲਾਭ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਗੁਰਦੇਵ ਸਿੰਘ, ਜੱਥੇ. ਸੰਤੋਖ ਸਿੰਘ, ਮਾਤਾ ਗੁਰਚਰਨ ਕੌਰ, ਅਮਨਦੀਪ ਸਿੰਘ, ਹਰਦੇਵ ਸਿੰਘ ਹੈਪੀ, ਦਵਿਂੰਦਰ ਸਿੰਘ, ਤਜਿੰਦਰ ਕੌਰ, ਸੁਰਿੰਦਰਪਾਲ ਕੌਰ, ਨਿਹੰਗ ਸਿੰਘ ਜੱਥੇਬੰਦੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Send this to a friend