April 29, 2026 9:01 am

ਲਬਿਤ ਪਏ ਟਿਊਬਵੈਲ ਕੁਨੈਕਸ਼ਨਾਂ ਸਬੰਧੀ ਨਿਪਟਾਰੇ ਲਈ ਸੂਬੇ ਭਰ ’ਚ ਲਗਾਏ ਜਾਣਗੇ ਕੈਂਪ : ਕਾਂਗੜ

ਭਗਤਾ ਭਾਈ ਕਾ, 18 ਅਗਸਤ (ਸਵਰਨ ਸਿੰਘ ਭਗਤਾ)- ਪਿਛਲੇ ਕਈ ਸਾਲਾਂ ਤੋਂ ਲਬਿਤ ਪਏ ਟਿਊਬਵੈਲ ਕੁਨੈਕਸ਼ਨਾਂ ਦੇ ਕੇਸਾਂ ਨੂੰ ਨਿਪਟਾਉਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਾਪਰਕਾਮ ਵਲੋਂ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਮਾਨਯੋਗ ਬਿਜਲੀ, ਨਵ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਦਿਆਲਪੁਰਾ ਭਾਈ ਕਾ ਦੇ ਜੰਗਲਾਤ ਰੈਸਟ ਹਾਉਸ ਵਿਖੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਦਿੱਤੀ। ਉਨ੍ਰਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਸਬੰਧੀ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਕੁਝ ਕੇਸਾਂ ’ਚ ਪਿਤਾ ਦੇ ਨਾਂ ਤੋਂ ਪੁੱਤਰ ਦੇ ਨਾ ’ਤੇ ਕੁਨੈਕਸ਼ਨ ਤਬਦੀਲ ਨਹੀਂ ਹੋਏ ਸਨ। ਕੁਝ ਕੇਸਾਂ ’ਚ ਜਿੱਥੇ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਵੇਚੀਆਂ ਸਨ ਉੱਥੇ ਵੀ ਖਰੀਦਦਾਰ ਦੇ ਨਾਂ ’ਤੇ ਕੁਨੈਕਸ਼ਨ ਤਬਦੀਲ ਨਹੀਂ ਹੋਏ ਸਨ, ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਾਵਰਕਾਮ ਵਲੋਂ ਸੂਬੇ ਭਰ ’ਚ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਕੇ ਨਿਪਟਾਰਾ ਕੀਤਾ ਜਾਵੇਗਾ। ਇਸ ਦੀ ਸ਼ਰੂਆਤ ਕਰਦਿਆਂ ਅੱਜ ਬਠਿੰਡਾ, ਮਨਸਾ, ਭੀਖੀ ਅਤੇ ਝੂਨੀਰ ਇਲਾਕਿਆਂ ’ਚ ਕੈਂਪ ਲਗਾਏ ਗਏ ਸਨ। ਸ਼੍ਰੀ ਕਾਂਗੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਸ਼੍ਰੀ ਖੁਸ਼ਦਿਲ ਸਿੰਘ, ਡੀ.ਐਸ.ਪੀ. ਸ਼੍ਰੀ ਗੁਰਪ੍ਰੀਤ ਸਿਘ, ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Send this to a friend