April 29, 2026 5:10 am

ਖ਼ਾਲਸਾ ਕਾਲਜ ਦੇ ਪ੍ਰੋਫੈਸਰ ਸੰਦੀਪ ਕੁਮਾਰ ਨੂੰ ਸਮਾਜ ਸੇਵਾ ਲਈ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਲ ਚੱਲ ਰਹੇ ਸਥਾਨਿਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਡਿਫੈਂਸ ਐਂਡ ਸਟਰੇਟਜਿਕ ਸਟੱਡੀਜ਼ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਕੁਮਾਰ ਨੂੰ 72ਵੇਂ ਸੁਤੰਤਰਤਾ ਦਿਵਸ ਮੌਕੇ ਤੇ ਪੰਜਾਬ ਦੇ ਕੈਬਿਨਟ ਮੰਤਰੀ ਬਲਬੀਰ ਸਿੰਘ ਵੱਲੋਂ ਰੋਪੜ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋ. ਸੰਦੀਪ ਕੁਮਾਰ ਨੂੰ ਇਹ ਅਵਾਰਡ ਉਨ੍ਹਾਂ ਵੱਲੋਂ ਸਮਾਜ ਸੇਵਾ ਲਈ ਪਾਏ ਯੋਗਦਾਨ ਲਈ ਦਿੱਤਾ ਗਿਆ। ਖ਼ਾਲਸਾ ਕਾਲਜ ਵਿਖੇ ਬਤੌਰ ਐਨ.ਸੀ.ਸੀ. ਅਫ਼ਸਰ ਸੇਵਾ ਨਿਭਾ ਰਹੇ ਪ੍ਰੋ. ਸੰਦੀਪ ਕੁਮਾਰ ਕਾਫ਼ੀ ਸਮੇਂ ਤੋਂ ਸਮਾਜ ਸੇਵਾ ਨਾਲ ਜੋੜੇ ਹੋਏ ਹਨ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਅਹਿਮ ਯੋਗਦਾਨ ਪਾਉਂਦੇ ਰਹੇ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪ੍ਰੋ. ਸੰਦੀਪ ਕੁਮਾਰ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਇਸ ਮੌਕੇ ਆਖਿਆ ਕਿ ਕਾਲਜ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਪ੍ਰੋ. ਸੰਦੀਪ ਕੁਮਾਰ ਵੱਲੋਂ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

Send this to a friend