ਪਟਿਆਲਾ, 18 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੌਗ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਡਿਸਟ੍ਰੀਬਿਊਸ਼ਨ ਅਤੇ ਜਨਰੇਸ਼ਨ ਖੇਤਰਾਂ ਵਿੱਚ ਖਪਤਕਾਰਾਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਅਤੇ ਇਸ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਡੇ ਸਾਰਿਆਂ ਸਾਹਮਣੇ ਆ ਰਹੇ , ਕਾਰਪੋਰੇਸ਼ਨ ਨੇ ਡਿਜੀਟਲ ਤਰੀਕਿਆਂ ਨਾਲ ਬਿਜਲੀ ਖਪਤਕਾਰਾਂ ਦੇ ਬਿਜਲੀ ਦੇ ਬਿਲਾਂ ਦੀ ਵਸੂਲੀ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਨਵੇਂ ਕਿਰਤੀਮਾਨ ਸਥਾਪਿਤ ਕੀਤੇ ਹਨ, ਇਹ ਜਾਣਕਾਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਨੇ ਅੱਜ ਇੱਥੇ ਇਕ ਪ੍ਰੈਸ ਨੋਟ ਵਿਚ ਦਿੱਤੀ। ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪਾਵਰ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਡਿਜੀਟਲ ਤਰੀਕਿਆਂ ਰਾਹੀਂ ਨੇ 16 ਅਗਸਤ ਨੂੰ 216 ਕਰੋੜ ਰੁਪਏ ਅਤੇ 17 ਅਗਸਤ ਨੂੰ 124 ਕਰੋੜ ਰੁਪਏ ਤੋਂ ਵੱਧ ਵਸੂਲੀ ਕੀਤੀ ਹੈ। ਇੱਥੇ ਵਰਣਨਯੋਗ ਹੈ ਕਿ ਪੀ.ਐਸ.ਪੀ.ਸੀ.ਐਲ. ਨੇ 13 ਜੁਲਾਈ ਨੂੰ 100 ਕਰੋੜ ਰੁਪਏ ਅਤੇ 16 ਜੁਲਾਈ 220 ਕਰੋੜ ਰੁਪਏ ਬਿਜਲੀ ਬਿਲਾਂ ਦੀ ਵਸੂਲੀ ਕਰਕੇ ਨਵਾਂ ਕਿਰਤੀਮਾਨ ਸਥਾਪਿਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਕਾਰਪੋਰੇਸ਼ਨ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਇੰਜੀਨੀਅਰ, ਵਿੱਤ ਖੇਤਰ ਦੇ ਉਚ ਅਧਿਕਾਰੀ, ਅਫਸਰ ਤੇ ਕਰਮਚਾਰੀ ਸਾਰੇ ਹੀ ਵਧਾਈ ਦੇ ਪਾਤਰ ਹਨ। ਸ੍ਰੀ ਕਾਂਗੜ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਲੋਂ ਅਜ਼ਾਦੀ ਦਿਵਸ ਮੌਕੇ ਬਿਜਲੀ ਖਪਤਕਾਰਾਂ ਦੇ ਬਿਲਾਂ ਦੀ ਅਦਾਇਗੀ ਡਿਜੀਟਲ ਤਰੀਕਿਆਂ ਨਾਲ ਕਰਨ ਲਈ ਇਕ ਮਹੱਤਵਪੂਰਨ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਜਿਸ ਦੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਚੰਗੇ ਨਤੀਜੇ ਆਉਣਗੇ। ਸ੍ਰੀ ਕਾਂਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਬਿਜਲੀ ਖਪਤਕਾਰਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਹਾਲ ਹੀ ਵਿਚ ਕਈ ਖਪਤਕਾਰ ਪੱਖੀ ਸਹੂਲਤਾਂ ਅਤੇ ਸਕੀਮਾਂ ਲਾਗੂ ਕੀਤੀਆਂ ਹੋਈਆਂ ਹਨ ਜਿਨ੍ਹਾਂ ਵਿਚ ਵੀ.ਡੀ.ਐਸ., ਵਨ ਟਾਈਮ ਸੈਟਲਮੈਂਟ ਅਤੇ ਪੇਂਡੂ ਟਿਊਬਵੈਲ ਖਪਤਕਾਰਾਂ ਦੇ ਟਿਊਬਵੈਲ ਕੁਨੈਕਸ਼ਨ ਦੀ ਮਲਕੀਅਤ ਜਿੱਥੇ ਜਰੂਰੀ ਹੈ, ਲਈ ਵੀ ਦਸਤਾਵੇਜ਼ ਪ੍ਰਣਾਲੀ ਸੌਖੀ ਕੀਤੀ ਗਈ ਹੈ।