April 29, 2026 7:48 am

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਹੋਵੇਗੀ ਵਿਸ਼ਾਲ ਸ਼ਹੀਦੀ ਕਾਨਫਰੰਸ

ਸੰਗਰੂਰ, 19 ਅਗਸਤ- ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਸਬੰਧੀ ਵਿਸ਼ਾਲ ਸਮਾਗਮ 20 ਅਗਸਤ ਨੂੰ ਹੋਵੇਗਾ। ਇਸ ਸਬੰਧੀ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਸਿੰਘ ਗੁਰਬਾਣੀ ਕੀਰਤਨ ਕਰਨਗੇ। ਉਪਰੰਤ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਵਿਸ਼ਾਲ ਸ਼ਹੀਦੀ ਕਾਨਫਰੰਸ ਕੀਤੀ ਜਾਵੇਗੀ।
ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਥਕ ਹਿੱਤਾਂ ਲਈ ਜਾਨ ਨਿਸ਼ਾਵਰ ਕਰਨ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਕੀਤੀ ਜਾਣ ਵਾਲੀ ਵਿਸ਼ਾਲ ਸ਼ਹੀਦੀ ਕਾਨਫਰੰਸ ’ਚ ਪੰਥ ਅਤੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਕੇ ਸੰਤ ਲੌਂਗੋਵਾਲ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ। ਉਨ੍ਹਾਂ ਦੱਸਿਆ ਕਿ ਕਾਨਫਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਂਸਦ ਸ. ਬਲਵਿੰਦਰ ਸਿੰਘ ਭੂੰਦੜ, ਸ. ਸਿਕੰਦਰ ਸਿੰਘ ਮਲੂਕਾ, ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਸਮੇਤ ਕੇਂਦਰੀ ਮੰਤਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਮੌਕੇ ਜਥੇਦਾਰ ਉਦੈ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਸਵੀਰ ਸਿੰਘ ਜੱਸੀ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲਾ, ਬਾਬਾ ਕੁਲਵੰਤ ਸਿੰਘ, ਮੈਨੇਜਰ ਸ. ਕਰਨੈਲ ਸਿੰਘ, ਸ. ਸ਼ੇਰ ਸਿੰਘ ਖੰਨਾ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਹਾਜ਼ਰ ਸਨ।

 

Send this to a friend