ਝਬਾਲ 19 ਅਗਸਤ, (ਹਰਦੀਪ ਸਿੰਘ, ਜਤਿੰਦਰ ਵਿੱਕੀ)- ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਸਾਹਿਬ ਵਿਖੇ ਨਿਰਮਾਣ ਕਾਰਜਾਂ ਦੀ ਸੇਵਾ ਕਰਵਾ ਰਹੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੋਹਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਅਗਵਾਈ ’ਚ ਐਤਵਾਰ ਨੂੰ ਬਾਥਰੂਮ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀ ਅਨੰਦ ਕਾਰਜ ਅਤੇ ਅੰਮ੍ਰਿਤ ਸੰਚਾਰ ਕੰਪਲੈਕਸ ਦੇ ਬਰਾਂਡਿਆਂ ’ਤੇ ਲੈਂਟਰ ਪਾਉਣ ਦੀ ਕਾਰਸੇਵਾ ਵੀ ਅਰੰਭ ਕਰਾਈ ਗਈ। ਨਿਰਮਾਣ ਕਾਰਜਾਂ ਦੀ ਨਿਵਿਘਣਤਾ ਦੀ ਅਰਦਾਸ ਗੁ. ਸਾਹਿਬ ਜੀ ਦੇ ਹੈ¤ਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਕੀਤੀ ਗਈ। ਇਸ ਉਦਘਾਟਨੀ ’ਚ ਮਹੰਤ ਰਣਜੀਤ ਸਿੰਘ ਗੋਨਿਆਨਾ, ਬਾਬਾ ਗੁਰਨਾਮ ਸਿੰਘ, ਬਾਬਾ ਨਾਹਰ ਸਿੰਘ ਸਾਧੂ, ਬਾਬਾ ਦੀਦਾਰ ਸਿੰਘ ਸੈਦੋਲਹਿਲ, ਬਾਬਾ ਕੁਲਦੀਪ ਸਿੰਘ ਹਜ਼ੂਰ ਸਾਹਿਬ, ਬਾਬਾ ਘਣਈਆ ਜੀ, ਭਾਈ ਅਮਰਜੀਤ ਸਿੰਘ ਭੂਰੀ ਵਾਲੇ, ਬਾਬਾ ਫਤਿਹ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ, ਭਾਈ ਮਨਜੀਤ ਸਿੰਘ ਭੂਰੇ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰ, ਭਾਈ ਰਜਿੰਦਰ ਸਿੰਘ ਮਹਿਤਾ, ਜਥੇਦਾਰ ਬਲਵਿੰਦਰ ਸਿੰਘ ਵੇਂਈਪੂਈਂ, ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਸੁਖਵਰਸ ਸਿੰਘ ਨੌਸ਼ਹਿਰਾ ਪਨੂੰਆਂ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਗੁ. ਬੀੜ ਸਾਹਿਬ ਜਥੇਦਾਰ ਜਗਜੀਤ ਸਿੰਘ ਸਾਂਘਣਾ ਅਤੇ ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ ਵੱਲੋਂ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸੋਹਨ ਸਿੰਘ ਜੀ ਕਾਰ ਸੇਵਾ ਬੀੜ ਸਾਹਿਬ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੀ ਅਨੰਦ ਕਾਰਜ ਅਤੇ ਅੰਮ੍ਰਿਤ ਸੰਚਾਰ ਕੰਪਲੈਕਸ ਦੇ ਨਿਰਮਾਣ ਕਾਰਜਾਂ ਸਮੇਤ ਹੋਰ ਕਾਰਸੇਵਾਵਾਂ ਜ਼ੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੈਨੇਜਰ ਗੁਰਦੁਆਰਾ ਬੀੜ ਸਾਹਿਬ ਜਥੇਦਾਰ ਜਗਜੀਤ ਸਿੰਘ ਸਾਂਘਣਾ ਵੱਲੋਂ ਚੱਲ ਰਹੀਆਂ ਕਾਰਸੇਵਾਵਾਂ ਲਈ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ, ਬਾਬਾ ਫਤਿਹ ਸਿੰਘ,ਬਾਬਾ ਭੋਲਾ ਸਿੰਘ ਜੀ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਜਥੇਦਾਰ ਵਰਿੰਦਰ ਸਿੰਘ ਠੱਠਾ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਬਾਬਾ ਗੁਰਦੇਵ ਸਿੰਘ ਠੱਠਾ, ਅਕਾਲੀ ਆਗੂ ਦਲਜੀਤ ਸਿੰਘ ਐਮਾਂ, ਸ਼ਰਨਜੀਤ ਸਿੰਘ ਭੋਜੀਆਂ, ਸਰਪੰਚ ਸ਼ਾਮ ਸਿੰਘ ਕੋਟ, ਗੁਰਿੰਦਰ ਸਿੰਘ ਬਾਬਾ ਲੰਗਾਹ, ਜਤਿੰਦਰ ਸਿੰਘ ਬਘੇਲ ਸਿੰਘ ਵਾਲਾ, ਗੁਰਜੀਤ ਸਿੰਘ ਜੱਜ, ਮਨਬੀਰ ਸਿੰਘ ਮੂਸੇ, ਗੁਰਚਰਨ ਸਿੰਘ ਮੂਸੇ, ਨੰਬਰਦਾਰ ਹਰਦੇਵ ਸਿੰਘ ਮੂਸੇ, ਮਾਸਟਰ ਗੁਰਬੀਰ ਸਿੰਘ ਐਮਾਂ, ਅਵਤਾਰ ਸਿੰਘ ਧੱਤਲ, ਸਰਪੰਚ ਜਰਨੈਲ ਸਿੰਘ ਪੰਡੋਰੀ, ਮਨਜਿੰਦਰ ਸਿੰਘ ਲਹਿਰੀ, ਬਲਵਿੰਦਰ ਸਿੰਘ ਧੁੰਨਾ, ਬਾਬਾ ਹਰੀ ਸਿੰਘ, ਬਾਬਾ ਗੁਰਵਿੰਦਰ ਸਿੰਘ, ਭਾਈ ਮਨੋਹਰ ਸਿੰਘ ਠੱਠਾ, ਪ੍ਰਤਾਪ ਸਿੰਘ ਠੱਠਾ, ਕਰਮਜੀਤ ਸਿੰਘ ਠੱਠਾ, ਬਾਬਾ ਜੱਗਾ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਬਲਜੀਤ ਸਿੰਘ ਪਟਵਾਰੀ ਗੰਡੀਵਿੰਡ, ਭਾਈ ਰਾਮ ਸਿੰਘ ਭਿੰਡਰ ਮੀਡੀਆ ਇੰਚਾਰਜ਼, ਅਵਤਾਰ ਸਿੰਘ, ਬਾਬਾ ਪ੍ਰੇਮ ਸਿੰਘ ਭੂਰੀ ਵਾਲੇ, ਬਾਬਾ ਜੋਧਵੀਰ ਸਿੰਘ, ਸਰਪੰਚ ਮਨਜਿੰਦਰ ਸਿੰਘ ਐਮਾਂ, ਮਾਲਕ ਸਿੰਘ ਸੰਧੂ, ਭਾਈ ਅਮਰੀਕ ਸਿੰਘ ਹੈ¤ਡ ਮਿਸਤਰੀ, ਦਿਲਬਾਗ ਸਿੰਘ ਝਬਾਲ, ਗੁਰਜੀਤ ਸਿੰਘ ਪੰਜਵੜ, ਕੁਲਦੀਪ ਸਿੰਘ ਪੰਡੋਰੀ ਸਿਧਵਾਂ, ਅਮਰਜੀਤ ਸਿੰਘ ਰਾਣਾ, ਪਲਵਿੰਦਰ ਸਿੰਘ ਦੋਬੁਰਜੀ, ਦਲਜੀਤ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਗੁੰਮਟਾਲਾ, ਇੰਸ. ਇੰਦਰਬੀਰ ਸਿੰਘ, ਸੁਖਜਿੰਦਰ ਸਿੰਘ, ਸੁੱਖਾ ਸਿੰਘ ਵਲਟੌਹਾ, ਭਾਈ ਅਮਰਜੀਤ ਸਿੰਘ ਸ਼ਹੀਦਾਂ ਸਾਹਿਬ ਵਾਲੇ ਆਦਿ ਹਾਜ਼ਰ ਸਨ।