April 29, 2026 10:11 am

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਂਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ/ਬਠਿੰਡਾ, 20 ਅਗਸਤ- ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਜ ਇਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ।ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿਚ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਸ੍ਰੀ ਕਾਂਗੜ ਨੇ ਅਗੇ ਕਿਹਾ ਕਿ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਵਲੋਂ ਪਹਿਲਾਂ ਹੀ 2800 ਸਹਾਇਕ ਲਾਈਨਮੈਂਨ, 300 ਜੂਨੀਅਰ ਇੰਜੀਨੀਅਰਾਂ ਅਤੇ 248 ਸਬ-ਸਟੇਸ਼ਨ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸੇਵਾਕਾਲ ਦੌਰਾਨ ਮਾਰੇ ਗਏ 698 ਵਾਰਿਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਮਿਲ ਗਈ ਹੈ।ਸ੍ਰੀ ਕਾਂਗੜ ਨੇ ਅਗੇ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ. ਵੱਲੋਂ 338 ਲੋਅਰ ਡਿਵੀਜਨ ਕਲਰਕਾਂ ਦੀ ਭਰਤੀ ਕੀਤੀ ਜਾਵੇਗੀ।ਊਰਜਾ ਮੰਤਰੀ ਨੇ ਦਸਿਆ ਕਿ ਸੂਬੇ ਨੇ ਹਾਲ ਹੀ ਵਿਚ ਝਾਰਖੰਡ ਦੀਆਂ ਪਛਵਾੜਾ ਮਾਈਨਜ਼ ਨਾਲ ਇਕ ਸਮਝੌਤਾ ਸਹੀਬਧ ਕੀਤਾ ਹੈ, ਜਿਸ ਤਹਿਤ ਪੀ.ਐਸ.ਪੀ.ਸੀ.ਐਲ. ਨੂੰ ਹੁਣ 860 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੋਲਾ ਮਿਲ ਜਾਇਆ ਕਰੇਗਾ ਜੋ ਕਿ ਪਹਿਲਾਂ 2000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲਦਾ ਸੀ। ਉਹਨਾਂ ਇਹ ਵੀ ਦਸਿਆ ਕਿ ਇਸ ਸਮਝੌਤੇ ਕਰਕੇ 800 ਕਰੋੜ ਰੁਪਏ ਦੀ ਸਲਾਨਾ ਬਚਤ ਹੋਵੇਗੀ।ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀ.ਐਸ.ਪੀ.ਸੀ.ਐਲ ਦੀ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਸਬੰਧੀ ਨਵੀਆਂ ਯੋਜਨਾਵਾਂ ਤੇ ਨੀਤੀਆਂ ਬਣਾਕੇ ਉਪਭੋਗਤਾਵਾਂ ਨੂੰ ਹਰ ਸੰਭਵ ਸਹੂਲਤ, ਸੁਖਾਲੀਆਂ ਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਵਚਨਬੱਧ ਹੈ । ਸਾਰੇ ਸੂਬੇ ਦੇ ਉਪ-ਮੰਡਲਾਂ ਵਿੱਚ ਪੈਂਦੇ ਨੀਮ ਸ਼ਹਿਰੀ ਖੇਤਰਾਂ ‘ਚ ਟਿਊਬਵੈਲ ਕਨੈਕਸ਼ਨਾਂ ਦੀ ਮਾਲਕੀ ਤਬਦੀਲ ਕਰਵਾਉਣ ਸਬੰਧੀ ਕੈਂਪਾਂ ਦਾ ਆਯੋਜਨ ਵੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਖਪਤਕਾਰਾਂ ਲਈ ਮੌਕੇ ‘ਤੇ ਹੀ ਨਾਂ ਬਦਲੀ ਕਰਵਾਉਣ ਦੀ ਇੱਕ ਵਿਸ਼ੇਸ਼ ਸਹੂਲਤ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਦਫਤਰਾਂ ‘ਚ ਵਾਰ-ਵਾਰ ਗੇੜੇ ਮਾਰਨ ਦੀ ਖੱਜਲ-ਖੁਆਰੀ ਤੋਂ ਵੀ ਬਚਿਆ ਜਾ ਸਕੇਗਾ। ਇਸ ਮੌਕੇ ਕਾਂਗਰਸ ਨੇਤਾ ਸ੍ਰੀ ਨਰਿੰਦਰ ਭਲੇਰੀਆ, ਇੰਜ: ਬਲਦੇਵ ਸਿੰਘ ਸਰਾਂ, ਮੁੱਖ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਆਰ.ਪੀ. ਪਾਂਡਵ, ਡਾਇਰੈਕਟਰ (ਪ੍ਰਬੰਧਕੀ),ਇੰਜ: ਕੁਲਦੀਪ ਗਰਗ, ਮੁੱਖ ਇੰਜਨੀਅਰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ, ਲਖਵਿੰਦਰ ਸਿੰਘ, ਮੁੱਖ ਇੰਜਨੀਅਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਇੰਜ: ਭਗਵਾਨ ਸਿੰਘ ਮਠਾੜੂ, ਮੁੱਖ ਇੰਜਨੀਅਰ/ਡੀਐਸ, ਬਠਿੰਡਾ ਪੱਛਮੀ ਜੋਨ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਸਨ।

Send this to a friend