ਚੰਡੀਗੜ੍ਹ, 27 ਅਗਸਤ (ਪੀ.ਟੀ.)- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ।