April 30, 2026 3:01 pm

ਥਾਣਾ ਸਿਟੀ ਜਗਰਾਓਂ ’ਚ ਜਸਪਾਲ ਸਿੰਘ ਧਾਲੀਵਾਲ ਨੇ ਅਹੁਦਾ ਸੰਭਾਲਿਆ

ਜਗਰਾਉਂ, 27 ਅਗਸਤ (ਪਰਮਜੀਤ ਸਿੰਘ ਗਰੇਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਅਧੀਨ ਥਾਣਾ ਸਿਟੀ ’ਚ ਜਸਪਾਲ ਸਿੰਘ ਧਾਲੀਵਾਲ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਹੁਣ ਤੱਕ ਜੋ ਵੀ ਇਸ ਇਲਾਕੇ ਅੰਦਰ ਨਸ਼ੇ ਵੇਚਣ ਦਾ ਕੰਮ ਕਰਦੇ ਸੀ ਸਾਵਧਾਨ ਹੋ ਜਾਣ, ਕਿਉਂਕਿ ਮੈਂ ਨਸ਼ੇ ਦੇ ਸੌਦਾਗਾਰਾਂ ਦਾ ਇਲਾਕੇ ’ਚੋਂ ਸਫਾਇਆ ਕਰਕੇ ਹੀ ਸਾਹ ਲਵਾਂਗਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਵਰਗੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸ਼ਹਿਰ ਵਾਸੀ ਪੁਲਿਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸ਼ਾਂਤੀ ਬਣਾਈ ਰੱਖਣ ਅਤੇ ਲੁੱਟਾਂ-ਖੋਹਾਂ ਨੂੰ ਕੰਟਰੋਲ ਕਰਨ ਲਈ ਪੁਲਿਸ ਵੱਲੋਂ ਸਿਰਤੋੜ ਯਤਨ ਕੀਤੇ ਜਾਣਗੇ।

Send this to a friend