ਪਾਕਿਸਤਾਨ ’ਚ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਜਥੇ. ਅਵਤਾਰ ਸਿੰਘ

image ਅੰਮ੍ਰਿਤਸਰ, 14 ਮਾਰਚ (ਪੀ.ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੀ ਕਬਾਇਲੀ ਪੱਟੀ ’ਚ ਇੱਕ ਸਿੱਖ ਦੁਕਾਨਦਾਰ ਨੂੰ ਦੁਕਾਨ ਤੇ ਬੈਠਿਆਂ ਤਾਲਿਬਾਨੀ ਵੱਖਵਾਦੀਆਂ ਵੱਲੋਂ ਮਾਰੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਸਿੱਖ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਬਨਾਉਣ ਲਈ ਤਾਲਿਬਾਨੀ ਵੱਖਵਾਦੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਨਾਲ ਸਿੱਖਾਂ ’ਚ ਭਾਰੀ ਸਹਿਮ ਪਾਇਆ ਜਾ ਰਿਹਾ

ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ। ਇਥੇ ਅਕਸਰ ਹੀ ਸਿੱਖਾਂ ਉ¤ਪਰ ਹਮਲੇ ਹੋ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਜਾਨਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਸ.ਪਰਮਜੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ।

Send this to a friend