ਦੋਸ਼ੀਆਂ ਖਿਲਾਫ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 28 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਵਿ¤ਚ ਅ¤ਜ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ (ਸ਼9ਠ) ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿ¤ਚ ਇਹ ਪ੍ਰਸਤਾਵ ਪਾਸ ਕੀਤਾ। ਮਾਮਲੇ ਦੀ ਜਾਂਚ ਲਈ ਸਹੀ ਤੇ ਸਪੈਸ਼ਲ ਟੀਮ ਦਾ ਗਠਨ ਕੀਤਾ ਜਾਵੇਗਾ ਜੋ ਟਾਈਮ ਬਾਊਂਡ ਹੋਵੇਗੀ।
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਤੇ ਆਖਰੀ ਦਿਨ ਸਾਬਕਾ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਬਹਿਸ ਹੋਈ, ਜਿਸ ਵਿੱਚ ਕਾਂਗਰਸ ਅਤੇ ‘ਆਪ’ ਪਾਰਟੀ ਵੱਲੋਂ ਅਕਾਲੀ ਦਲ ’ਤੇ ਤਾਬੜਤੋੜ ਸ਼ਬਦੀ ਹਮਲੇ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਵਿੱਚ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ‘ਗਲਤਬਿਆਨੀ ਦਾ ਮਾਹਰ’ ਦੱਿਸਆ ਕਿਉਂਕਿ ਉਨ੍ਹਾਂ ਨੇ ਗਲਤ ਸੂਚਨਾ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਟਾਵਰ ਦੀ ਸਥਿਤੀ ਬਾਰੇ ਸੁਖਬੀਰ ਨੇ ਜਾਣਕਾਰੀ ਦਿੱਤੀ ਹੈ ਉਹ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਦਾ ਸਾਫ਼ ਉਦੇਸ਼ ਗਲਤ ਸੂਚਨਾ ਨੂੰ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਸ਼ੇਖੀ ਮਾਰਨ ਲਈ ਦਾਦੂਵਾਲ ਦੇ ਨਾਲ ਉਨ੍ਹਾਂ ਦੀਆਂ ਜਿਹੜੀਆਂ ਤਸਵੀਰਾਂ ਵਿਖਾਈਆਂ ਹਨ ਇਹ ਪੰਜਾਬ ਭਵਨ ਵਿਖੇ ਉਨ੍ਹਾਂ ਦੀ ਇਕ ਵਫਦ ਨਾਲ ਹੋਈ ਮੀਟਿੰਗ ਦੌਰਾਨ ਖਿੱਚੀਆਂ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੋਈ ਖੁਫੀਆ ਮੀਟਿੰਗ ਨਹੀਂ ਸੀ ਸਗੋਂ ਇਸ ਦੀ ਮੀਡੀਆ ਵਿੱਚ ਵੱਡੇ ਪੱਧਰ ’ਤੇ ਕਵਰੇਜ਼ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਫਦ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਸਨ ਜਿਨ੍ਹਾਂ ਵਿੱਚ ਯੂ.ਏ.ਡੀ., ਐਸ.ਏ.ਡੀ. (ਮਾਨ), ਐਸ.ਏ.ਡੀ. (1920) ਸ਼ਾਮਲ ਸਨ। ਇਹ ਵਫਦ ਆਪਣੀਆਂ ਮੰਗਾਂ ਦੀ ਸੂਚੀ ਲੈ ਕੇ ਆਇਆ ਸੀ ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਦਾ ਪਤਾ ਲਾਉਣਾ, ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕਰਨਾ, ਸੂਬੇ ਅਤੇ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਆਪਣੀ ਸਜ਼ਾ ਮੁਕੰਮਲ ਕਰਨ ਦੇ ਬਾਵਜੂਦ ਟਾਡਾ ਹੇਠ ਨਜ਼ਰਬੰਦਾਂ ਦੀ ਰਿਹਾਈ ਅਤੇ ਤਬਾਦਲਾ ਤੋਂ ਇਲਾਵਾ ਹੋਰ ਮੰਗਾਂ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦਾਦੂਵਾਲ ਇਨ੍ਹਾਂ ਆਗੂਆਂ ਨਾਲ ਉਸ ਵਫਦ ਵਿੱਚ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜੇ ਇਕੋ ਤਰ੍ਹਾਂ ਦੀ ਸਿਹਤ ਅਤੇ ਦਿੱਖ ਵਾਲੇ ਪੰਜ ਵਿਅਕਤੀ ਦਾਦੂਵਾਲ ਨਾਲ ਖੜੇ ਹੋਣ ਤਾਂ ਉਹ ਉਨ੍ਹਾਂ ਨੂੰ ਪਹਿਚਾਣ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਦਨ ਦੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਜਾਂਚ ਸੁਖਬੀਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਇਸ ਮਾਮਲੇ ਸਬੰਧੀ ਸਚਾਈ ਨੂੰ ਸਾਹਮਣੇ ਲਿਆਵੇਗੀ। ਆਪਣਾ ਸਰਕਾਰੀ ਨਿਵਾਸ ਸਥਾਨ ਸੀ.ਸੀ.ਟੀ.ਵੀ. ਦੀ ਸਖ਼ਤ ਨਿਗਰਾਨੀ ਹੇਠ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੁਖਬੀਰ ਨੂੰ ਇਨ੍ਹਾਂ ਦੀ ਰਿਕਾਰਡਿੰਗ ਚ੍ਯ੍ਯੈੱਕ ਕਰਵਾਉਣ ਦੀ ਚੁਣੌਤੀ ਦਿੱਤੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੁਲਕਾ ਨੇ ਸੁਖਬੀਰ ਦੀ ਤਿੱਖੀ ਆਲੋਚਣਾ ਕਰਦੇ ਹੋਏ ਕਿਹਾ ਕਿ ਜੇ ਕਿਸੇ ਮਾਮਲੇ ਵਿੱਚ ਦਾਦੂਵਾਲ ਮੁੱਖ ਮੰਤਰੀ ਨਾਲ ਮਿਲਣੀ ਕਰਦੇ ਹਨ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦਾਦੂਵਾਲ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ’ਤੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦਾ ਹਰ ਅਧਿਕਾਰ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਕੀਤਾ ਜਿਸ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਵਾਨ ਕਰ ਲਿਆ। ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਆਪਣੀ ਸਹਿਮਤੀ ਦਿੱਤੀ। ਸੋਮਵਾਰ ਨੂੰ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਵੱਲੋਂ ਆਧਾਰਹੀਣ ਦੋਸ਼ਾਂ ਦੇ ਨਾਲ ਸਦਨ ਨੂੰ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਦੀ ਤਿੱਖੀ ਆਲੋਚਣਾ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਜਦੋਂ ਉਹ ਪੁਲਿਸ ਗੋਲੀਬਾਰੀ ਤੋਂ ਬਾਅਦ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸਿੱਖ ਪ੍ਰਚਾਰਕ ਵੀ ਉ¤ਥੇ ਬੈਠੇ ਸਨ ਪਰ ਉਨ੍ਹਾਂ ਨੇ ਦਾਦੂਵਾਲ ਨੂੰ ਕਦੇ ਵੀ ਨਹੀਂ ਦੇਖਿਆ ਅਤੇ ਨਾ ਹੀ ਕਦੇ ਮਿਲੇ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਵਿਸ਼ੇਸ਼ ਤੌਰ ’ਤੇ ਅਸਫਲ ਰਹੇ। ਇਸ ਬਾਰੇ ਆਖਿਰ ਵਿੱਚ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਿਸ ਲੈ ਕੇ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਕੈਪਟਨ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ।