ਪਾਕਿ ’ਚ ਆਤਮਘਾਤੀ ਹਮਲਾ, 7 ਮੌਤਾਂ

ਪੇਸ਼ਾਵਰ, 14 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਪਾਕਿਸਤਾਨ ਵਿਚ ਹੋਏ ਆਤਮਘਾਤੀ ਹਮਲੇ ਵਿਚ ਅੱਜ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਉਤਰੀ ਪੱਛਮੀ ਪਾਕਿਸਤਾਨ ਦੇ ਇਕ ਬਾਜ਼ਾਰ ਵਿਚ ਹੋਇਆ, ਜਿਥੇ ਸੁਰੱਖਿਆ ਵਾਹਨ ਨੂੰ ਕੀਤੇ ਗਏ ਆਤਮਘਾਤੀ ਹਮਲੇ ਵਿਚ ਸੱਤ ਲੋਕ ਮਾਰੇ ਗਏ। ਧਮਾਕੇ ਤੋਂ ਬਾਅਦ ਬਾਜ਼ਾਰ ਵਿਚ ਭਾਜੜ ਮਚ ਗਈ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸਥਾਨਕ ਫੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਇਕ ਆਤਮਘਾਤੀ ਹਮਲਾ ਸੀ।

Send this to a friend