ਬਰਨਾਲਾ, 30 ਅਗਸਤ (ਬਾਜ ਰਟੋਲ)- ਨੇੜਲੇ ਪਿੰਡ ਠੀਕਰੀਵਾਲਾ ਵਿਖੇ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਆਗੂਆਂ ਅਤੇ ਵੱਲੋਂ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ਵਿਚ ਹੋਈ ਬਹਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੀਆਂ ਘਟਨਾਵਾਂ ‘ਚ ਬਾਦਲ ਪਰਿਵਾਰ ਦੀ ਸ਼ਮੂਲੀਅਤ ਵਿਰੁਧ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ, ਸੁਖਬੀਰ ਸਿੰਘ ਬਾਦਲ , ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਦਾ ਪੁਤਲਾ ਫੂਕਿਆਂ ਗਿਆ। ਇਸ ਮੌਕੇ ਆਗੂਆਂ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਲਗਾਏ ਜਾਣ ਦੀ ਮੰਗ ਕੀਤੀ ਉਹਨਾ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਰਨ ਵਾਲੇ ਅਤੇ ਸਿਖ ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲਿਆਂ ਦੇ ਅਸਲੀ ਚਿਹਰੇ ਸਾਹਮਣੇ ਆ ਗਏ ਹਨ। ਇਨ੍ਹਾਂ ਲੋਕਾਂ ਨੂੰ ਹੁਣ ਸੰਗਤ ਮੂੰਹ ਨਾ ਲਾਵੇ ਅਤੇ ਇਨ੍ਹਾਂ ਦਾ ਮੁਕੰਮਲ ਪਿੰਡਾਂ ਅਤੇ ਸ਼ਹਿਰਾ ਵਿੱਚ ਬਾਈਕਾਟ ਕੀਤਾ ਜਾਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜ ਇਕ ਪਰਿਵਾਰ ਨੇ ਪੂਰੀ ਕੌਮ ਦਾ ਸਿਰ ਨੀਵਾ ਕਰ ਦਿਤਾ ਹੈ। ਇਸ ਪਰਿਵਾਰ ਨੂੰ ਖੁਸ਼ ਕਰਨ ਵਾਲੇ ਸਰਕਾਰੀ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਇਸ ਲਈ ਬਰਾਬਰ ਦੀ ਜਿੰਮੇਵਾਰ ਹੈ। ਸ਼੍ਰੋਮਣੀ ਕਮੇਟੀ ਪੂਰੀ ਕੌਮ ਦੀ ਹੈ ਨਾ ਕਿ ਇਕ ਪਰਿਵਾਰ ਦੀ। ਪ੍ਰਧਾਨ ਐਸ.ਜੀ.ਪੀ.ਸੀ. ਦੇ ਲੌਗੋਵਾਲ ਖੁਦ ਸਿਰਸੇ ਡੇਰੇ ਵਾਲੇ ਕੋਲ ਵੋਟਾਂ ਮੰਗਣ ਲਈ ਜਾਂਦਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਦੋਂ ਹੁਣ ਦੁਧ ਦਾ ਦੁਧ ਪਾਣੀ ਦਾ ਪਾਣੀ ਹੋ ਗਿਆ ਹੈ । ਤੁਰੰਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਰਣਜੀਤ ਸਿੰਘ ਮਾਨ, ਸਾਬਕਾ ਸਰਪੰਚ ਪ੍ਰਗਟ ਸਿੰਘ, ਧਰਮਿੰਦਰ ਸਿੰਘ ਔਲਖ, ਨਰਦੇਵ ਸਿੰਘ ਔਲਖ, ਪੰਚ ਗੁਰਨਾਮ ਸਿੰਘ,ਅਵਤਾਰ ਸਿੰਘ ਮਾਨ, ਮੰਦਰ ਸਿੰਘ, ਗੁਰਪ੍ਰੀਤ ਸਿੰਘ ਔਲਖ, ਸਰਬਜੀਤ ਸਿੰਘ ਔਲਖ,ਬੂਟਾ ਸਿਘ ਮਾਨ, ਮਨੋਜ ਕੁਮਾਰ, ਸੁਖਦੇਵ ਸਿੰਘ,ਰਾਜਾ ਸਿੰਘ, ਹਬਭਜਨ ਸਿੰਘ ਪੇਟਰ, ਜਗਸੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ ਮਾਨ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।