ਅੰਮ੍ਰਿਤਸਰ, 14 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 546 ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.00 ਵਜੇ ਤੋਂ ਦੇਰ ਰਾਤ 12.30 ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਰਾਏ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ ਤੇ ਭਾਈ ਸਰਬਜੀਤ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਵਾਂ ਸਾਲ ਮਨਾ ਰਹੀਆਂ ਸਿੱਖ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ 546 ਅਨੁਸਾਰ ਸਵੇਰੇ ਨਵੇਂ ਸਾਲ ਦਾ ਸ਼ੁਭ ਅਰੰਭ ਹੋ ਰਿਹਾ ਹੈ। ਮੈਂ ਇਸ ਸ਼ੁੱਭ ਅਵਸਰ ਤੇ ਦੇਸ਼-ਵਿਦੇਸ਼ ’ਚ ਬੈਠੀ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਮੁਬਾਰਕ-ਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਉਹ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਦਿਨ, ਦਿਹਾੜੇ, ਗੁਰਪੁਰਬ ਤੇ ਸੰਗਰਾਦਾਂ ਆਦਿ ਮਨਾਉਣ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਦੀ ਗੱਲ ਹੈ ਕਿ (1 ਚੇਤ) ਨਵੇਂ ਸਾਲ ਵਾਲੇ ਦਿਨ ਸਵੇਰੇ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਵੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪੁਰਬ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਜਾ ਰਹੀ ਹੈ। ਇਸ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਧਾਈ ਦੇ ਪਾਤਰ ਹਨ। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਪਤਿਤਪੁਣੇ ਵੱਲ ਵਧ ਰਹੀ ਹੈ, ਜਿਸ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਸਿੱਖਾਂ ਵਿਚ ਮੂਰਤੀ ਪੂਜਾ ਦਾ ਰੁਝਾਨ ਵਧ ਰਿਹਾ ਹੈ, ਜੋ ਚਿੰਤਾ ਦਾ ਵਿਸਾ ਹੈ। ਸਤਿਗੁਰੂ ਨੇ ਸਾਨੂੰ ਬਾਣੀ ਦੀ ਬਖਸ਼ਿਸ਼ ਕੀਤੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਮੂਰਤੀਆਂ ਦੀ ਥਾਂ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਹੀ ਸਿਰ ਝੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਦੇ ਘਰ ਵਿੱਚ ਸਵੇਰੇ-ਸ਼ਾਮ ਨਿਤਨੇਮ ਜ਼ਰੂਰ ਹੋਵੇ ਅਤੇ ਸਭਨਾਂ ਜੀਆਂ ਦੀ ਹਾਜ਼ਰੀ ਵਿੱਚ ਅਜਿਹਾ ਕੀਤਾ ਜਾਵੇ। ਉਨ੍ਹਾਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਤੁਸੀਂ ਭੁੱਲ ਭੁਲੇਖੇ ਨਿਤਨੇਮ ਕਰਨਾ ਰਹਿ ਗਏ ਹੋ ਤਾਂ ਅੱਗੇ ਤੋਂ ਇਹ ਪ੍ਰਣ ਕਰ ਲਿਆ ਜਾਵੇ ਕਿ ਗੁਰੂ ਦੀ ਬਾਣੀ ਨਾਲ ਸਦਾ ਜੁੜੇ ਰਹਾਂਗੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਨਵੇਂ ਸਾਲ ’ਚ ਇਹ ਪ੍ਰਣ ਕਰਨ ਲਈ ਵੀ ਕਿਹਾ ਕਿ ਸੰਜੀਦਗੀ ਵਿੱਚ ਜੋ ਕੁਝ ਵੀ ਤੁਸੀ ਖੱਟਿਆ ਹੈ ਉਸ ਦਾ ਲੇਖਾ-ਜੋਖਾ ਜ਼ਰੂਰ ਕਰੋ ਤਾਂ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ’ਚ ਰਹੇ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡੀ:ਹੈ¤ਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ) ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੰਚ ਦੀ ਸੇਵਾ ਭਾਈ ਜਗਦੇਵ ਸਿੰਘ ਤੇ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ। ਨਵਾਂ ਸਾਲ ਨਾਨਕਸ਼ਾਹੀ ਸੰਮਤ 546 (2014-2015) ਦੀ ਆਮਦ ਮੌਕੇ ਅਤੇ ਸੱਤਵੇਂ ਪਾਤਸਾਹ ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਇਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾ ਕੇ ਅਤੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾ ਕੇ ਨਵੇਂ ਸਾਲ ਨੂੰ ‘ਜੀ ਆਇਆ’ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਦੇ ਤੌਰ ‘ਤੇ ਮਨਾ ਰਹੀ ਹੈ ਜੋ ਚੰਗਾ ਉਪਰਾਲਾ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਸਕੂਲ/ਕਾਲਜ ਅਤੇ ਗੁਰਦੁਆਰਾ ਸਾਹਿਬਾਨ ’ਚ ਬੂਟੇ ਲਾਉਣ ਦਾ ਹੁਕਮ ਕੀਤਾ ਹੈ ਤਾਂ ਜੋ ਵਾਤਾਵਰਨ ਨੂੰ ਹਰਿਆ-ਭਰਿਆ ਰੱਖਿਆ ਜਾ ਸਕੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਸਾਬਕਾ ਹੈ¤ਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਸ.ਭਗਵੰਤ ਸਿੰਘ ਸਿਆਲਕਾ ਸ.ਰੂਪ ਸਿੰਘ, ਸ.ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਹਰਭਜਨ ਸਿੰਘ ਮਨਾਵਾਂ, ਸ.ਬਲਵਿੰਦਰ ਸਿੰਘ ਜੌੜਾ ਸਿੰਘ ਤੇ ਸ.ਅੰਗਰੇਜ ਸਿੰਘ ਐਡੀ:ਸਕੱਤਰ, ਸ.ਜਗਜੀਤ ਸਿੰਘ, ਸ.ਗੁਰਚਰਨ ਸਿੰਘ ਘਰਿੰਡਾ, ਸ.ਪਰਮਜੀਤ ਸਿੰਘ ਤੇ ਸ.ਗੁਰਬਚਨ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਾਮਦਾਸ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ ਤੇ ਸ.ਹਰਜਿੰਦਰ ਸਿੰਘ, ਸ/ਸੁਪ੍ਰਿੰਟੈਂਡੈਂਟ ਸ.ਮਲਕੀਤ ਸਿੰਘ ਬਹਿੜਵਾਲ, ਸ.ਪ੍ਰੀਤਪਾਲ ਸਿੰਘ ਐਲ.ਏ., ਇੰਚਾਰਜ ਸ.ਗੁਰਿੰਦਰਪਾਲ ਸਿੰਘ ਠਰੂ, ਸ.ਸੁਖਬੀਰ ਸਿੰਘ, ਸ.ਨਿਰਮਲ ਸਿੰਘ, ਸ.ਜਸਵਿੰਦਰ ਸਿੰਘ, ਪ੍ਰੋ:ਸੁਖਦੇਵ ਸਿੰਘ, ਸ.ਨਿਸ਼ਾਨ ਸਿੰਘ ਤੇ ਸ.ਗੁਰਨਾਮ ਸਿੰਘ, ਐਡੀ. ਮੈਨੇਜਰ ਸ. ਹਰਜਿੰਦਰ ਸਿੰਘ, ਸ. ਸਤਨਾਮ ਸਿੰਘ, ਸ.ਜਤਿੰਦਰ ਸਿੰਘ ਤੇ ਸ. ਬਿਅੰਤ ਸਿੰਘ ਅਨੰਦਪੁਰੀ, ਸ.ਹਰਬੰਸ ਸਿੰਘ ਮੱਲੀ ਸਾਬਕਾ ਮੈਨੇਜਰ ਤੋਂ ਇਲਾਵਾ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਹਾਜ਼ਰ ਸਨ।