May 2, 2026 2:28 am

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਆਪਣੇ ਹਥਿਆਰ ਥਾਣਿਆਂ ਵਿੱਚ ਜਮ੍ਹਾਂ ਕਰਾਉਣ : ਐਸ.ਐਸ.ਪੀ. ਬਟਾਲਾ

ਬਟਾਲਾ, 4 ਸਤੰਬਰ (ਲੱਕੀ ਰਾਜਪੂਤ)- ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਕੋਲ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਾ ਦੇਣ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤਾ ਲੱਗਾ ਹੋਣ ਕਾਰਨ ਅਤੇ ਚੋਣਾਂ ਨੂੰ ਅਮਨ-ਸ਼ਾਤੀ ਪੂਰਵਕ ਨੇਪਰੇ ਚਾੜਨ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਐੱਸ. ਪੀ. ਬਟਾਲਾ ਸ. ਘੁੰਮਣ ਨੇ ਸਪੱਸ਼ਟ ਕੀਤਾ ਕਿ ਲਾਇਸੰਸੀ ਅਸਲਾ ਹਰ ਇੱਕ ਲਈ ਜਮ੍ਹਾਂ ਕਰਾਉਣਾ ਲਾਜ਼ਮੀ ਹੈ ਅਤੇ ਇਸ ਕੰਮ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।

Send this to a friend