Skip to content
Independent perspectives. Global stories.
BREAKING

ਮਨੀਸ਼ ਤਿਵਾੜੀ ਹਸਪਤਾਲ ’ਚ ਦਾਖ਼ਲ

Share this story

image ਲੁਧਿਆਣਾ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਦੇ ਪੁਖ਼ਤਾ ਦਾਅਵੇਦਾਰ ਸਮਝੇ ਜਾਂਦੇ ਮਨੀਸ਼ ਤਿਵਾੜੀ ਨੂੰ ਦਿੱਲੀ ਦੇ ਮੈਕਸ ਹਸਪਤਾਲ ’ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਤਿਵਾੜੀ ਨੂੰ ਦਿਲ ਨਾਲ ਸਬੰਧਿਤ ਕਿਸੇ ਸਮੱਸਿਆ ਦੇ ਚੱਲਦਿਆਂ ਹਸਪਤਾਲ ਭਰਤੀ ਕਰਾਇਆ ਗਿਆ ਹੈ। ਤਿਵਾੜੀ ਲਗਾਤਾਰ ਪਾਰਟੀ ਨੂੰ ਸਿਹਤ ਦੇ ਕਾਰਨਾਂ ਦਾ ਹਵਾਲਾ ਦੇ ਕੇ ਲੁਧਿਆਣਾ ਲੋਕਸਭਾ ਸੀਟ ਤੋਂ ਚੋਣ ਨਾ ਲੜਨ ਦੀ ਗੱਲ ਕਹਿ ਰਹੇ ਸਨ। ਹਾਲਾਂਕਿ ਵੀਰਵਾਰ ਨੂੰ ਮੀਡੀਆ ਵਿੱਚ ਆਈਆਂ ਖਬਰਾਂ ’ਚ ਤਿਵਾੜੀ ਨੇ ਕਿਹਾ ਸੀ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਮੈਦਾਨ ’ਚ ਉਤਾਰਦੀ ਹੈ ਤਾਂ ਉਹ ਇਸ ਸੀਟ ’ਤੇ ਚੋਣ ਲੜਨਗੇ। ਤਿਵਾੜੀ ਨੇ 2009 ਵਿੱਚ ਲੁਧਿਆਣਾ

ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਨੂੰ ਹਰਾਇਆ ਸੀ। ਇਨ੍ਹਾਂ ਚੋਣਾਂ ’ਚ ਅਕਾਲੀ ਦਲ ਨੇ ਲੋਕ ਸਭਾ ਸੀਟ ’ਤੇ ਮਨਪ੍ਰੀਤ ਇਆਲੀ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਹਜੇ ਤੱਕ ਇਸ ਸੀਟ ’ਤੇ ਉਮੀਦਵਾਰ ਦਾ ਨਾਂਅ ਤੈਅ ਨਹੀਂ ਕਰ ਸਕੀ ਹੈ ਪਰ ਪਾਰਟੀ ਵੱਲੋਂ ਮਨੀਸ਼ ਤਿਵਾੜੀ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਤਾਰਨ ਦਾ ਦਬਾਅ ਬਣਾਇਆ ਜਾ ਰਿਹਾ ਸੀ। ਮਨੀਸ਼ ਤਿਵਾੜੀ ਦੇ ਹਸਪਤਾਲ ਵਿੱਚ ਦਾਖਿਲ ਹੋਣ ਤੋਂ ਬਾਅਦ ਲੁਧਿਆਣਾ ਸੀਟ ’ਤੇ ਕਾਂਗਰਸ ਲਈ ਦੁਚਿੱਤੀ ਸਥਿਤੀ ਪੈਦਾ ਹੋ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਤਿਵਾੜੀ ਕਿੰਨੇ ਦਿਨ ਹਸਪਤਾਲ ਵਿੱਚ ਰਹਿੰਦੇ ਹਨ ਅਤੇ ਪਾਰਟੀ ਹੁਣ ਉਨ੍ਹਾਂ ਨੂੰ ਲੁਧਿਆਣਾ ਤੋਂ ਬਤੌਰ ਉਮੀਦਵਾਰ ਮੈਦਾਨ ਵਿੱਚ ਉਤਾਰਦੀ ਹੈ ਜਾਂ ਨਹੀਂ।

WRITTEN BY