June 22, 2026 8:09 pm

ਸ. ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ- ਕ੍ਰਿਕਟ ਅਤੇ ਟੀਵੀ ਖੇਤਰ ਦੀ ਚਰਚਿਤ ਹਸਤੀ ਅਤੇ ਪੰਜਾਬ ਦੇ ਲੋਕਲ ਬਾਡੀ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਵੱਲੋਂ ਕੀਤੀ ਗਈ ਪੇਸ਼ਕਸ਼ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਫੈਸਲਾ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਜਨਾਬ ਇਮਰਾਨ ਖਾਨ ਨੇ ਸਾਰੀਆਂ ਸਬੰਧਿਤ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ। ਚੇਤੇ ਰਹੇ ਕਿ ਸ੍ਰੀ ਸਿਧੂ ਬੀਤੀ 18 ਅਗਸਤ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ-ਚੁਕ ਸਮਾਰੋਹ ’ਚ ਸ਼ਾਮਲ ਹੋਏ ਸਨ।ਤਦ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੁਝ ਉਚ ਅਧਿਕਾਰੀਆਂ ਨਾਲ ਗਲਬਾਤ ਵੀ ਕੀਤੀ ਸੀ।

Send this to a friend