June 22, 2026 11:21 pm

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਹਥਿਆਰ ਥਾਣਿਆਂ ’ਚ ਜਮ੍ਹਾਂ ਕਰਵਾਉਣ : ਐਸ.ਐਸ.ਪੀ. ਬਰਾੜ

ਜਗਰਾਉਂ, 9 ਸਤੰਬਰ (ਪਰਮਜੀਤ ਸਿੰਘ ਗਰੇਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਕੋਲ ਜਲਦੀ ਤੋਂ ਜਲਦੀ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲੱਗਾ ਹੋਣ ਕਾਰਨ ਅਤੇ ਚੋਣਾਂ ਨੂੰ ਅਮਨ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲਾ ਹਰ ਇਕ ਲਈ ਜਮ੍ਹਾਂ ਕਰਵਾਉਣਾ ਲਾਜਮੀ ਹੈ ਅਤੇ ਇਸ ਕੰਮ ’ਚ ਕੋਈ ਲਾਪ੍ਰਵਾਹ ਨਾ ਵਰਤੀ ਜਾਵੇ।

Send this to a friend