June 20, 2026 9:46 am

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ, 11 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜਵਾਲ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਿਰਮਲ ਸਿੰਘ ਵਾਸੀ ਪਿੰਡ ਬਿਰੜਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Send this to a friend