ਵਾਤਾਵਰਣ ਦੀ ਸੰਭਾਲ ਲਈ ਹਰ ਮਨੁੱਖ ਵਿਅਕਤੀਗਤ ਤੌਰ ’ਤੇ ਉਪਰਾਲੇ ਕਰੇ : ਜੱਥੇ. ਅਵਤਾਰ ਸਿੰਘ

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਲਈ ਕੱਢਿਆ ਜਾਗਰੂਕ ਮਾਰਚ
image ਲੁਧਿਆਣਾ, 18 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਜਿੱਥੇ ਸਾਨੂੰ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੰਦੀ ਹੈ, ਉਥੇ ਨਾਲ ਹੀ ਜੀਵਨ ਦੇ ਹਰ ਇੱਕ ਪਹਿਲੂ ਨੂੰ ਕੁਦਰਤ ਦਾ ਖਿਆਲ ਰੱਖਣ ਦੀ ਤਾਕੀਦ ਵੀ ਕਰਦੀ ਹੈ । ਇਸ ਲਈ ਸਾਨੂੰ ਗੁਰੂ ਸਾਹਿਬਾਨ ਦੇ ਬਚਨਾਂ ਅਨੁਸਾਰ ਧਰਤੀ ਰੂਪੀ ਬਗੀਚੇ ਦੀ ਗੁਆਚੀ ਹੋਈ ਖੂਬਸੂਰਤੀ ਨੂੰ ਮੁੜ ਸੁਰਜੀਤ ਕਰਨ ਲਈ ਵਿਅਕਤੀਗਤ ਤੌਰ ਤੇ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਇਹ ਧਰਤੀ ਸਿਰਫ ਮਨੁੱਖਾਂ ਲਈ ਹੀ ਨਹੀਂ ਬਲਕਿ ਅਕਾਲ ਪੁਰਖ ਵੱਲੋਂ ਸਾਜੇ ਸਾਰੇ ਜੀਵ ਜੰਤੂਆਂ ਦੇ ਰਹਿਣ ਲਈ ਇੱਕ ਬਿਹਤਰ ਜਗ੍ਹਾ ਬਣ ਸਕੇ । ਇਸੇ ਮਿਸ਼ਨ ਦੀ

ਪਜ਼ਾਪਤੀ ਲਈ ਜਿੰਨੇ ਵੀ ਰੁੱਖ ਲਗਾਏ ਜਾਣ , ਉਨੇ ਥੋੜੇ ਹਨ। ਸਿੱਖ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਪਿੰਡ ਦਾਦ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ (ਲੁਧਿਆਣਾ) ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਉਚੇਚੇ ਤੌਰ ਤੇ ਭਾਗ ਲੈਣ ਲਈ ਪੁੱਜੇ ਸ੍ਰੋਮਣੀ ਕਮੇਟੀ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਰੁੱਖ ਲਗਾਉਣ ਦੀ ਮੁਹਿੰਮ ਦੇ ਅੰਤਰਗਤ ਸ਼ਜ਼ੋਮਣੀ ਗੁਰਦੁਆਰਾ ਪਜ਼ਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਜੋ ਕਾਰਜ ਕੀਤੇ ਜਾ ਰਹੇ ਹਨ ਉਹ ਆਉਣ ਵਾਲੇ ਸਮੇਂ ਦੇ ਵਿੱਚ ਸਾਡੇ ਸਾਰਿਆਂ ਦੇ ਲਈ ਚਾਨਣ ਮੁਨਾਰਾ ਸਾਬਤ ਹੋਣਗੇ । ਉਨ੍ਹਾਂ ਨੇ ਸਮੁੱਚੀਆਂ ਸੰਗਤਾਂ ਨੂੰ ਸੱਦਾ ਦਿੰਦਿਆਂ ਹੋਇਆਂ ਕਿਹਾ ਕਿ ਆਓ ਮਾਤ ਧਰਤ ਨੂੰ ਪਿਆਰਨ ਅਤੇ ਆਉਣ ਵਾਲੀਆਂ ਪੀੜੀਆਂ ਦੇ ਰਹਿਣ ਯੋਗ ਬਣਾਉਣ ਲਈ ਇੱਕਠੇ ਹੋ ਕੇ ਯਤਨਸ਼ੀਲ ਹੋਈਏ । ਇਸ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ (ਡਾ.) ਮਨਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਪਾਰਕ ਵਿਖੇ ਪੌਦੇ ਲਗਾਏ ਉਥੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਇਕ ਵਿਸ਼ਾਲ ਵਾਤਾਰਨ ਜਾਗਰੂਕ ਮਾਰਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਤੱਕ ਆਯੋਜਿਤ ਕੀਤਾ ਗਿਆ। ਜਿਸਦੀ ਰਵਾਨਗੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਹਰੀ ਝੰਡੀ ਦਿਖਾਕੇ ਕੀਤੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰਿੰ: ਸ੍ਰੀਮਤੀ (ਡਾ.) ਮਨਜੀਤ ਕੌਰ, ਜੱਥੇ: ਹਰਪਾਲ ਸਿੰਘ ਕੋਹਲੀ, ਜੱਥੇ: ਸੇਵਾ ਸਿੰਘ ਭੱਟੀ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਸਮੂਹ ਸਟਾਫ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Send this to a friend