June 16, 2026 1:17 am

ਕੈਪਟਨ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਜਾਰੀ

ਚੰਡੀਗੜ, 14 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਅਜ ਵਖ-ਵਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 125 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਬੁਲਾਰੇ ਨੇ ਦਸਿਆ ਕਿ ਮੁਖ ਮੰਤਰੀ ਦੀ ਵਚਨਬਧਤਾ ਦੇ ਮੁਤਾਬਕ ਬਿਜਲੀ ਸਬਸਿਡੀ ਲਈ ਵੀ 200 ਕਰੋੜ ਜਾਰੀ ਕਰ ਦਿਤੇ ਗਏ ਹਨ।ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੂੰ ਜਾਰੀ ਕੀਤੇ ਫੰਡਾਂ ਨਾਲ ਆਮ ਲੋਕਾਂ ਨੂੰ ਸਮਾਂਬਧ ਨਾਗਰਿਕ ਕੇਂਦਰਿਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ। ਇਸੇ ਤਰਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਸ਼ਹਿਰੀ ਵਿਕਾਸ ਪ੍ਰਾਜੈਕਟਾਂ ਤਹਿਤ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ‘ਤੇ ਫੰਡ ਖਰਚੇ ਜਾਣਗੇ।

Send this to a friend