May 4, 2026 9:42 am

ਉਡਣਾ ਸਿੱਖ ਸ. ਮਿਲਖਾ ਸਿੰਘ ਉਭਰਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ

ਆਮ ਤੌਰ ਤੇ ਸੰਸਾਰ ਵਿਚ ਆਉਣ ਵਾਲਾ ਹਰ ਇਨਸਾਨ ਆਪਣੇ ਸਮਾਜ ਦੀਆਂ ਸਮਾਜਕ ਪਰੰਪਰਾਵਾਂ ਉਪਰ ਚਲਣ ਨੂੰ ਹੀ ਤਰਜ਼ੀਹ ਹੀ ਦਿੰਦਾ ਹੈ ਕਿਉਂਕਿ ਬਚਪਨ ਵਿਚ ਜਿਹੜੀ ਸੋਚ ਅਤੇ ਰਵਾਇਤਾਂ ਆਪਣੇ ਪਰਿਵਾਰ, ਸਮਾਜ, ਆਲੇ ਦੁਆਲੇ ਅਤੇ ਮਾਪਿਆਂ ਤੋਂ ਗ੍ਰਹਿਣ ਕਰਦਾ ਹੈ, ਉਹ ਹੀ ਉਸ ਲਈ ਮਾਰਗ ਦਰਸ਼ਕ ਬਣਦੀਆਂ ਹਨ। ਪ੍ਰੰਤੂ ਕੁਝ ਇਨਸਾਨ ਅਜਿਹੇ ਹੁੰਦੇ ਹਨ, ਜਿਹੜੇ ਪੁਰਾਤਨ ਰਾਹਾਂ ਉਪਰ ਚਲਣ ਦੀ ਥਾਂ ਆਪਣੀਆਂ ਨਵੀਂਆਂ ਪਗਡੰਡੀਆਂ ਆਪ ਬਣਾਉਂਦੇ ਹਨ। ਉਨ੍ਹਾਂ ਵੱਲੋਂ ਬਣਾਈਆਂ ਉਹ ਪਗਡੰਡੀਆਂ ਸਫਲਤਾ ਦੇ ਰਾਹਾਂ ਵਿਚ ਬਦਲ ਜਾਂਦੀਆਂ ਹਨ। ਅਜਿਹੇ ਇਨਸਾਨ ਭਾਵੇਂ ਆਟੇ ਵਿਚ ਲੂਣ ਦੇ ਬਰਾਬਰ ਹੁੰਦੇ ਹਨ ਕਿਉਂਕਿ ਆਮ ਤੌਰ ਤੇ ਸਮਾਜ ਉਨ੍ਹਾਂ ਦਾ ਸਾਥ ਨਹੀਂ ਦਿੰਦਾ, ਉਹ ਰਸਤੇ ਵਿਚ ਹੀ ਨਿਰਾਸ਼ ਹੋ ਕੇ ਰਸਤਾ ਬਦਲ ਲੈਂਦੇ ਹਨ। ਕਈ ਵਾਰ ਸਮੇਂ ਦੇ ਗੇੜ ਅਤੇ ਹਾਲਾਤ ਉਸਦੇ ਰਾਹ ਵਿਚ ਰੋੜਾ ਵੀ ਬਣਦੇ ਹਨ ਪ੍ਰੰਤੂ ਉਨ੍ਹਾਂ ਵਿਚੋਂ ਮਿਲਖਾ ਸਿੰਘ ਇਕ ਅਜਿਹਾ ਵਿਲੱਖਣ ਇਨਸਾਨ ਹੈ, ਜਿਹੜਾ ਵਕਤ ਦੀਆਂ ਠੋਕਰਾਂ ਦੇ ਬਾਵਜੂਦ ਦ੍ਰਿੜ੍ਹ ਇਰਾਦੇ ਨਾਲ ਆਪਣਾ ਨਿਸ਼ਾਨਾ ਮਿਥ ਕੇ ਚਲਦਾ ਰਿਹਾ ਅਤੇ ਅਖ਼ੀਰ ਅਜਿਹੀ ਸਫਲਤਾ ਪ੍ਰਾਪਤ ਕੀਤੀ, ਜਿਸਨੇ ਉਸਨੂੰ ਸੰਸਾਰ ਦਾ ਬਿਹਤਰੀਨ ਦੌੜਾਕ ਬਣਨ ਦਾ ਮਾਣ ਬਖ਼ਸ਼ਿਆ। ਸ੍ਰ ਮਿਲਖਾ ਸਿੰਘ ਉਡਣਾ ਸਿੱਖ ਦੇ ਨਾਮ ਨਾਲ ਜਾਣਿਆਂ ਜਾਣ ਵਾਲਾ ਸੰਸਾਰ ਪ੍ਰਸਿਧ ਦੌੜਾਕ ਹੈ। ਆਪ 70 ਮੁਲਕਾਂ ਵਿੱਚ ਮੁਕਾਬਲੇ ਦੀਆਂ ਦੌੜਾਂ ਵਿੱਚ ਦੌੜਿਆ ਹੈ। ਆਪ ਨੇ 82 ਵਿਸ਼ੇਸ਼ ਮੁਕਾਬਲਿਆਂ ਵਿੱਚੋਂ 79 ਵਾਰ ਜਿੱਤ ਪ੍ਰਾਪਤ ਕੀਤੀ। ਉਸਦੀ ਜਨਮ ਮਿਤੀ ਦਾ ਅਸਲੀ ਵੇਰਵਾ ਪ੍ਰਾਪਤ ਨਹੀਂ ਹੈ ਪ੍ਰੰਤੂ ਫੌਜ ਵਿੱਚ ਭਰਤੀ ਹੋਣ ਸਮੇਂ 20 ਨਵੰਬਰ 1935 ਲਿਖਾਈ ਹੋਈ ਸੀ। ਆਪ ਦਾ ਜਨਮ ਲਹਿੰਦੇ ਪੰਜਾਬ ਦੇ ਜਿਲ੍ਹਾ ਮੁਜੱਫਰ ਨਗਰ ਇਲਾਕੇ ਦੇ ਪਿੰਡ ਗੋਬਿੰਦਪੁਰਾ ਵਿਖੇ ਪਿਤਾ ਸ੍ਰ ਸੰਪੂਰਨ ਸਿੰਘ ਦੇ ਘਰ ਹੋਇਆ ਸੀ। ਆਪਦਾ ਪਿਤਾ ਖੇਤੀਬਾੜੀ ਦਾ ਕੰਮ ਕਰਦਾ ਸੀ। ਸਮੁੱਚਾ ਪਰਿਵਾਰ ਕੱਚੇ ਕੋਠੇ ਵਿਚ ਜੀਵਨ ਬਸਰ ਕਰਦਾ ਸੀ। ਆਪ ਪੰਜ ਭਰਾ ਤੇ ਤਿੰਨ ਭੈਣਾਂ ਸਨ। ਇੱਕ ਭਰਾ ਮੱਖਣ ਸਿੰਘ ਫੌਜ ਵਿਚ ਨੌਕਰੀ ਕਰਦਾ ਸੀ। ਉਸ ਭਰਾ ਦਾ ਮਿਲਖਾ ਸਿੰਘ ਦੀ ਜ਼ਿੰਦਗੀ ਵਿਚ ਯੋਗਦਾਨ ਵਰਨਣਯੋਗ ਹੈ। ਆਪਨੂੰ ਪਿੰਡੋਂ ਨੰਗੇ ਪੈਰੀਂ ਹਰ ਰੋਜ 5-6 ਮੀਲ ਪੜ੍ਹਨ ਲਈ ਪੈਦਲ ਜਾਣਾ ਪੈਂਦਾ ਸੀ। ਸਵੇਰੇ 4-5 ਵਜੇ ਘਰੋਂ ਸਕੂਲ ਜਾਣ ਲਈ ਤੁਰਨਾ ਪੈਂਦਾ ਸੀ। ਜਦੋਂ ਗਰਮੀਆਂ ਵਿਚ ਪੈਰਾਂ ਨੂੰ ਸੇਕ ਲਗਦਾ ਤਾਂ ਆਪ ਭੱਜ ਲੈਂਦੇ ਸਨ ਅਤੇ ਕੁਝ ਸਮੇਂ ਬਾਅਦ ਕਿਸੇ ਦਰੱਖਤ ਦੀ ਛਾਂ ਵਿਚ ਖੜ੍ਹਕੇ ਪੈਰਾਂ ਨੂੰ ਠੰਡੇ ਕਰਦੇ ਸਨ। ਇਥੋਂ ਹੀ ਆਪਨੂੰ ਦੌੜਨ ਦੀ ਆਦਤ ਪੈ ਗਈ ਜੋ ਕਿ ਆਪ ਲਈ ਵਰਦਾਨ ਸਾਬਤ ਹੋਈ। ਦੇਸ਼ ਦੀ ਵੰਡ ਸਮੇਂ 1947 ਵਿਚ ਆਪ 8ਵੀਂ ਜਮਾਤ ਵਿਚ ਪੜ੍ਹਦੇ ਸਨ। ਇਸ ਤੋਂ ਅੱਗੇ ਉਹ ਮੁਸ਼ਕਲ ਹਾਲਾਤ, ਆਰਥਿਕ ਤੰਗੀਆਂ ਤਰੁਸ਼ੀਆਂ ਅਤੇ ਬੁਰੀ ਸੰਗਤ ਵਿਚ ਪੈਣ ਕਰਕੇ ਪੜ੍ਹ ਨਹੀਂ ਸਕੇ। ਦੇਸ ਦੀ ਵੰਡ ਸਮੇਂ ਆਪਦੇ ਪਰਿਵਾਰ ਦੇ ਬਹੁਤੇ ਮੈਂਬਰ ਧਾਰਮਿਕ ਫਸਾਦਾਂ ਦਾ ਸ਼ਿਕਾਰ ਹੋਣ ਕਰਕੇ ਉਥੇ ਹੀ ਮਾਰੇ ਗਏ। ਆਪ ਦੀ ਇੱਕ ਭੈਣ, ਇੱਕ ਭਰਜਾਈ ਅਤੇ ਇੱਕ ਭਰਾ ਮੱਖਣ ਸਿੰਘ ਫ਼ੌਜ ਵਿਚ ਹੋਣ ਕਰਕੇ ਬਚ ਸਕੇ। ਫਿਰ ਆਪ ਫਿਰੋਜਪੁਰ ਪੰਜਾਬ ਵਿਚ ਆ ਗਏ। ਫੀਰੋਜਪੁਰ ਵਿਚ ਆਪਨੇ ਕੁਝ ਸਮਾਂ ਫੌਜੀਆਂ ਦੇ ਬੂਟ ਵੀ ਪਾਲਿਸ਼ ਕੀਤੇ। ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ। ਕਿਰਤ ਕਰੋ ਤੇ ਵੰਡ ਛੱਕੋ ਦੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਉਪਰ ਉਹ ਪਹਿਰਾ ਦਿੰਦਾ ਰਿਹਾ। ਫਿਰ ਆਪ ਦਿੱਲੀ ਆਪਣੀ ਭਰਜਾਈ ਨਾਲ ਉਸਦੇ ਪੇਕਿਆਂ ਕੋਲ ਦਿੱਲੀ ਆ ਗਿਆ। ਦਿੱਲੀ ਆਪਦੀ ਭੈਣ ਵੀ ਰਹਿੰਦੀ ਸੀ। ਦਿੱਲੀ ਰਹਿੰਦਿਆਂ ਆਪ ਮਾੜੀ ਸੰਗਤ ਵਿਚ ਵੀ ਪੈ ਗਿਆ ਸੀ। ਬਗੈਰ ਟਿਕਟ ਰੇਲ ਗੱਡੀ ਵਿਚ ਯਾਤਰਾ ਕਰਨ ਕਰਕੇ ਜੇਲ੍ਹ ਵਿਚ ਵੀ ਰਿਹਾ। ਆਪਦੀ ਭੈਣ ਨੇ ਆਪਣੀਆਂ ਕੰਨਾਂ ਦੀਆਂ ਵਾਲੀਆਂ ਵੇਚ ਕੇ ਰੇਲਵੇ ਦਾ ਜੁਰਮਾਨਾ ਭਰਕੇ ਆਪਨੂੰ ਜੇਲ੍ਹ ਵਿਚੋਂ ਰਿਹਾ ਕਰਵਾਇਆ। ਆਪ ਦਾ ਵੱਡਾ ਭਰਾ ਫੌਜ ਵਿਚ ਸੀ, ਇਸ ਕਰਕੇ ਆਪ ਵੀ ਫੌਜ ਵਿਚ ਹੀ 1952 ਵਿੱਚ ਭਰਤੀ ਹੋ ਗਏ। ਉਸ ਸਮੇਂ ਆਪ ਨੂੰ 29 ਰੁਪਏ ਮਹੀਨਾ ਤਨਖ਼ਾਹ ਮਿਲਦੀ ਸੀ, ਜਿਸ ਵਿਚੋਂ 10 ਰੁਪਏ ਉਹ ਆਪਣੇ ਘਰ ਭੇਜਦਾ ਸੀ। ਆਪ ਦਾ ਕੱਦ 5 ਫੁਟ 9 ਇੰਚ ਸੀ। ਫੌਜ ਵਿਚ ਆਪਨੂੰ ਜਨਵਰੀ 1953 ਵਿਚ ਦੌੜਨ ਦੇ ਮੁਕਾਬਲਿਆਂ ਦਾ ਪਤਾ ਲੱਗਿਆ ਤੇ ਰਗੰਰੂਟੀ ਕਰਦਿਆਂ ਹੀ ਆਪਨੇ ਕਰਾਸ ਕੰਟਰੀ ਲਗਾਈ ਤੇ ਸਾਥੀਆਂ ਵਿਚੋਂ ਛੇਵੇਂ ਨੰਬਰ ਤੇ ਆਇਆ। ਮਿਲਖਾ ਸਿੰਘ 400 ਮੀਟਰ ਦੀ ਰੇਸ ਵਿਚ ਆਪਣੀ ਕੰਪਨੀ ਵਿਚੋਂ ਪਹਿਲੇ ਨੰਬਰ ਤੇ ਆਇਆ, ਇਸ ਤੋਂ ਬਾਅਦ ਆਪਨੂੰ ਇਨਾਮ ਜਿੱਤਣ ਲਈ ਉਤਸ਼ਾਹ ਪੈਦਾ ਹੋ ਗਿਆ ਤੇ ਫੌਜ ਵਿਚ ਅਭਿਆਸ ਕਰਨ ਲੱਗ ਪਿਆ। ਇਸ ਪ੍ਰੈਕਟਿਸ ਕਰਕੇ ਪੂਰੀ ਫੌਜ ਵਿਚੋਂ ਪਹਿਲੇ ਨੰਬਰ ਤੇ ਆਉਣ ਲੱਗ ਪਿਆ। ਆਪ ਨੂੰ ਪਹਿਲੀ ਵਾਰ 1956 ਵਿਚ ਮੈਲਬੌਰਨ ਆਸਟਰੇਲੀਆ ਵਿਚ ਹੋਈਆਂ ਓ¦ਪਿਕ ਖੇਡਾਂ ਵਿਚ ਭਾਰਤ ਦੀ ਟੀਮ ਵਿਚ ਸ਼ਾਮਲ ਕਰ ਲਿਆ ਪ੍ਰੰਤੂ ਉਥੇ ਭਾਰਤ ਦੀ ਟੀਮ ਹਾਰ ਗਈ। 1957 ਵਿਚ ਆਪਨੇ ਭਾਰਤ ਵਿਚ ਹੋਈਆਂ ਕੌਮੀ ਖੇਡਾਂ ਵਿਚ 200 ਮੀਟਰ ਅਤੇ 400 ਮੀਟਰ ਦੌੜ ਦੇ ਨਵੇਂ ਰਿਕਾਰਡ ਸਥਾਪਤ ਕੀਤੇ। ਜਿਸ ਕਰਕੇ ਆਪਦੀ ਭੱਲ ਬਣ ਗਈ। 1958 ਵਿਚ ਹੋਈਆਂ ਟੋਕੀਓ ਦੀਆਂ ਏਸ਼ੀਆਈ ਖੇਡਾਂ ਵਿਚ ਆਪ ਸਭ ਤੋਂ ਤਕੜਾ ਐਥਲੀਟ ਸਾਬਤ ਹੋਇਆ। ਆਪਨੇ 200 ਮੀਟਰ ਅਤੇ 400 ਮੀਟਰ ਰੇਸ ਦੇ ਏਸ਼ੀਆ ਵਿਚ ਨਵੇਂ ਰਿਕਾਰਡ ਸਥਾਪਤ ਕੀਤੇ। 1958 ਵਿਚ ਹੀ ਕਾਰਡਿਫ ਵਿਖੇ ਕਾਮਨਵੈਲਥ ਖੇਡਾਂ ਸਮੇਂ 400 ਮੀਟਰ ਦੀ ਦੌੜ ਵਿਚ ਆਪ ਪਹਿਲੇ ਨੰਬਰ ਤੇ ਆਏ। ਆਪ 1958 ਤੋਂ 60 ਤੱਕ ਅਨੇਕਾਂ ਦੇਸ਼ਾਂ ਵਿਚ ਮੁਕਾਬਲਿਆਂ ਵਿਚ ਦੌੜਿਆ। ਲਾਹੌਰ ਵਿਖੇ ਹੋਈਆਂ ਇੰਡੋ ਪਾਕਿ ਖੇਡਾਂ ਵਿਚ ਮਿਲਖਾ ਸਿੰਘ ਆਪਣੇ ਸਾਥੀਆਂ ਤੋਂ ਬਹੁਤ ਅੱਗੇ ਨਿਕਲ ਕੇ ਜਿੱਤਿਆ, ਜਿਸ ਕਰਕੇ ਅਨਾਊਂਸਰ ਕਹਿਣ ਲੱਗਾ, ਮਿਲਖਾ ਸਿੰਘ ਦੌੜਿਆ ਨਹੀਂ, ੳੁੱਡਿਆ ਹੈ। ਇਸ ਕਰਕੇ ਹੀ ਆਪਦਾ ਨਾਂ ‘‘ਉੱਡਣਾ ਸਿੱਖ’’ ਅਰਥਾਤ ‘‘ਫਲਾਇੰਗ ਸਿੱਖ’’ ਪੈ ਗਿਆ। ਆਪਨੇ ਆਪਣੀ ਜੀਵਨੀ ਲਿਖੀ ਇਸਦਾ ਨਾਂ ਵੀ ਫਲਾਇੰਗ ਸਿੱਖ ਹੀ ਰੱਖਿਆ ਹੈ। 200 ਮੀਟਰ ਤੇ 400 ਮੀਟਰ ਦੇ ਮਿਲਖਾ ਸਿੰਘ ਦੇ ਕੌਮੀ ਰਿਕਾਰਡ ਲਗਪਗ 4 ਦਹਾਕੇ ਕੋਈ ਤੋੜ ਨਹੀਂ ਸਕਿਆ। 1962 ਵਿਚ ਜਕਾਰਤਾ ਦੀਆਂ ਏਸ਼ੀਆਈ ਖੇਡਾਂ ਵਿਚੋਂ 400 ਮੀਟਰ ਤੇ 4 ਰੀਲੇ 400 ਮੀਟਰ ਦੌੜਾਂ ਵਿਚੋਂ ਦੋ ਸੋਨੇ ਦੇ ਤਮਗੇ ਜਿੱਤੇ। 1964 ਦੀਆਂ ਟੋਕੀਓ ਓ¦ਪਿਕ ਤੋਂ ਬਾਅਦ ਆਪ ਸਰਗਰਮ ਦੌੜ ਮੁਕਾਬਲਿਆਂ ਵਿਚੋਂ ਰਿਟਾਇਰ ਹੋ ਗਏ। ਭਾਰਤ ਸਰਕਾਰ ਨੇ ਆਪਨੂੰ ਪਦਮ ਸ੍ਰੀ ਨਾਲ ਸਨਮਾਨਿਆਂ ਹੈ। ਅਮਰੀਕਾ ਦੀ ਇੱਕ ਖੇਡ ਸੰਸਥਾ ਨੇ ਆਪਨੂੰ ਏਸ਼ੀਆ ਦਾ ਸਰਵੋਤਮ ਐਥਲੀਟ ਮੰਨਦਿਆਂ ਹੈਲਮਜ ਟਰਾਫੀ ਦੇ ਕੇ ਸਨਮਾਨਤ ਕੀਤਾ ਸੀ। ਉਦੋਂ ਦੇ ਪੰਜਾਬ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਅਤੇ ਮੰਤਰੀ ਗਿਆਨੀ ਕਰਤਾਰ ਸਿੰਘ ਨੇ ਫੌਜ ਦੀ ਨੌਕਰੀ ਛੁਡਵਾਕੇ ਆਪਨੂੰ 1961 ਵਿਚ ਪੰਜਾਬ ਵਿਚ ਸਿਖਿਆ ਵਿਭਾਗ ਵਿਚ ਖੇਡ ਵਿੰਗ ਸਥਾਪਤ ਕਰਕੇ ਡਿਪਟੀ ਡਾਇਰੈਕਟਰ ਲਗਾ ਦਿੱਤਾ। ਬਾਅਦ ਆਪ ਸਿੱਖਿਆ ਵਿਭਾਗ ਵਿਚ ਖੇਡ ਵਿੰਗ ਦੇ ਐਡੀਸ਼ਨਲ ਡਾਇਰੈਕਟਰ ਦੇ ਅਹੁਦੇ ਤੇ ਵੀ ਰਹੇ। ਮਿਲਖਾ ਸਿੰਘ ਦੇ ਜੱਦੋਜਹਿਦ ਭਰੇ ਜੀਵਨ ਤੇ ਇੱਕ ਫਿਲਮ ‘‘ਭਾਗ ਮਿਲਖਾ ਭਾਗ ’’ ਵੀ ਬਣ ਚੁੱਕੀ ਹੈ, ਜਿਹੜੀ ਨੌਜਵਾਨਾ ਨੂੰ ਪ੍ਰੇਰਨਾਦਾਇਕ ਸਾਬਤ ਹੋ ਰਹੀ ਹੈ। ਆਪਦਾ ਵਿਆਹ 1961 ਵਿਚ ਹੀ ਨਿਰਮਲ ਸੈਣੀ ਨਾਲ ਹੋਇਆ। ਬਾਅਦ ਵਿਚ ਉਹਨਾ ਦੀ ਪਤਨੀ ਸ੍ਰੀਮਤੀ ਨਿਰਮਲ ਮਿਲਖਾ ਸਿੰਘ ਦੇ ਨਾਮ ਨਾਲ ਜਾਣੀ ਜਾਣ ਲੱਗੀ ਜੋ ਕੌਮੀ ਪੱਧਰ ਦੀ ਵਾਲੀਬਾਲ ਖਿਡਾਰਨ ਰਹੀ ਹੈ। ਆਪਦਾ ਲੜਕਾ ਚਿਰੰਜੀਵ ਮਿਲਖਾ ਸਿੰਘ ਗੋਲਫ ਦਾ ਅੰਤਰ ਰਾਸ਼ਟਰੀ ਖਿਡਾਰੀ ਹੈ।
ਭਾਰਤ ਹਮੇਸ਼ਾ ਖੇਡਾਂ ਦੇ ਖੇਤਰ ਵਿਚ ਮੋਹਰੀ ਦੀ ਭੂਮਿਕਾ ਨਿਭਾਉਂਦਾ ਰਿਹਾ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਭਾਰਤ ਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪਿਆ ਕਿਉਂਕਿ ਖੇਡ ਜਗਤ ਦੀ ਆਪਸੀ ਧੜੇਬੰਦੀ ਅਤੇ ਖਿਡਾਰੀਆਂ ਦੀ ਸਹੀ ਪਛਾਣ ਰਸਤੇ ਦਾ ਰੋੜਾ ਬਣਦੀ ਰਹੀ ਹੈ ਪ੍ਰੰਤੂ ਗੋਲਡ ਕੋਸਟ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਨੇ 26 ਸੋਨੇ ਦੇ ਅਤੇ ਕੁਲ 66 ਤਗ਼ਮੇ ਜਿੱਤ ਲਈ ਹਨ, ਜਿਸ ਕਰਕੇ ਭਵਿਖ ਵਿਚ ਆਸ ਦੀ ਕਿਰਨ ਵਿਖਾਈ ਦਿੰਦੀ ਹੈ। ਅਜਿਹੇ ਸਮੇਂ ਵਿਚ ਭਾਰਤੀ ਖਿਡਾਰੀਆਂ ਨੂੰ ਮਿਲਖਾ ਸਿੰਘ ਨੂੰ ਆਪਣਾ ਰੋਲ ਮਾਡਲ ਬਣਾਕੇ ਲਗਨ, ਮਿਹਨਤ ਅਤੇ ਦ੍ਰਿੜ੍ਹਤਾ ਦਾ ਗੁਣ ਗ੍ਰਹਿਣ ਕਰਕੇ ਪ੍ਰੈਕਟਿਸ ਕਰਨੀ ਚਾਹੀਦੀ ਹੈ। ਹੁਣ ਤਾਂ ਉਨ੍ਹਾਂ ਲਈ ਸਾਰੇ ਸਾਧਨ ਪ੍ਰਪਤ ਹਨ ਪ੍ਰੰਤੂ ਮਿਲਖਾ ਸਿੰਘ ਬਿਨਾਂ ਅਜਿਹੇ ਸਾਧਨਾ ਦੇ ਸਿਖਰਾਂ ਛੂੰਹਦਾ ਰਿਹਾ ਹੈ। ਪਰਮਾਤਮਾ ਉਨ੍ਹਾਂ ਨੂੰ ¦ਮੀ ਉਮਰ ਬਖ਼ਸ਼ੇ ਤਾਂ ਜੋ ਨਵੇਂ ਖਿਡਾਰੀ ਉਨ੍ਹਾਂ ਤੋਂ ਅਗਵਾਈ ਲੈ ਸਕਣ।

Send this to a friend