May 4, 2026 9:40 am

ਡੀਸੀ ਤਰਨ ਤਾਰਨ ਨੇ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਗੋਇੰਦਵਾਲ ਸਾਹਿਬ, 25 ਸਤੰਬਰ (ਰਣਜੀਤ ਦਿਓਲ)- ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਅਤੇ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸਭਰਵਾਲ ਨੇ ਅਜ ਸਬ ਡਵੀਜਨ ਖਡੂਰ ਸਾਹਿਬ ਦੇ ਪਿੰਡਾਂ ਖਖ, ਮਿਆਣੀ ਅਤੇ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ।ਇਸ ਉਪਰੰਤ ਉਹਨਾਂ ਗੋਇੰਦਵਾਲ ਸਾਹਿਬ ਵਿਖੇ ਦਰਿਆ ਬਿਆਸ ‘ਤੇ ਬਣੇ ਪੁਲ ‘ਤੇ ਜਾ ਕੇ ਦਰਿਆ ਵਿਚ ਪਾਣੀ ਦੇ ਪਧਰ ਦਾ ਵੀ ਜਾਇਜ਼ਾ ਲਿਆ।ਇਸ ਮੌਕੇ ‘ਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ, ਤਹਿਸੀਲਦਾਰ ਸੀਮਾ ਸਿੰਘ, ਐਕਸੀਅਨ ਡਰੇਨਜ਼ ਅਵਤਾਰ ਸਿੰਘ ਕਾਹਲੋਂ ਅਤੇ ਕਾਂਗਰਸੀ ਆਗੂ ਗੁਰਮਹਾਂਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਮੀਂਹ ਪਾਣੀ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਰਨ ਦੇ ਆਦੇਸ਼ ਦਿਤੇ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਯੋਗ ਮੁਆਵਜ਼ਾ ਦਿਤਾ ਜਾਵੇਗਾ। ਉਹਨਾਂ ਦਸਿਆ ਕਿ ਪੌਂਗ ਡੈਮ ਵਿਚੋਂ ਪਾਣੀ ਛਡੇ ਜਾਣ ਦੀ ਸੰਭਾਵਨਾ ਹੈ ਜਿਸ ਨਾਲ ਦਰਿਆ ਬਿਆਸ ਦੇ ਪਾਣੀ ਦਾ ਪਧਰ ਵਧ ਸਕਦਾ ਹੈ । ਉਹਨਾਂ ਨੇ ਦਰਿਆ ਦੇ ਨੇੜੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆਂ ਦੇ ਨੇੜੇ ਨਾ ਜਾਣ ਅਤੇ ਨਾ ਹੀ ਲੋਕ ਅਤੇ ਨਾ ਹੀ ਲੋਕ ਪਸ਼ੂ ਲੈ ਕੇ ਜਾਣ ਤਾਂ ਕੋਈ ਅਣਸੁਖਾਵੀ ਘਟਨਾਂ ਨਾ ਵਾਪਰੇ । ਉਹਨਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿਠਣ ਲਈ ਅਧਿਕਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਆਦੇਸ਼ ਦਿਤੇ ਗਏ ਹਨ।

Send this to a friend