June 27, 2026 11:28 pm

ਸਾਬਕਾ ਮੁੱਖ ਮੰਤਰੀ ਬਾਦਲ ਦੀ ਕੋਠਾ ਗੁਰੁ ਦੀ ਫੇਰੀ ਅੱਜ

ਰਾਮਪੁਰਾ ਫੂਲ, 3 ਅਕਤੂਬਰ (ਕੁਲਜੀਤ ਸਿੰਘ ਢੀਂਗਰਾ, ਮੱਖਣ ਸਿੰਘ ਬੁੱਟਰ)- ਕਾਂਗਰਸ ਦੀਆਂ ਮਾਰੂ ਨੀਤੀਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਜੱਗ ਜਾਹਰ ਹੋ ਗਿਆ ਹੈ। ਜਿਸ ਦੀ ਮਿਸਾਲ ਬਲਾਕ ਸੰਮਤੀ ਅਤੇ ਜਿਲਾਂ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਵਿੱਚ ਸ਼ਰੇਆਮ ਧੱਕੇਸ਼ਾਹੀ ਤੋਂ ਮਿਲਦੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਮਲੂਕਾ ਨੇ ਕਿਹਾ ਕਿ ਉੱਕਤ ਚੋਣਾਂ ਵਿਚ ਕਾਂਗਰਸ ਦੀ ਮੌਜੂਦਾ ਸਰਕਾਰ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਸੂਬਾ ਸਰਕਾਰ ਦੀਆ ਮਾਰੂ ਨੀਤੀਆ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸ੍ਰੋਮਣੀ ਅਕਾਲੀ ਦਲ ਵੱਲੋ ਰੈਲੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ ਵੀ ਲੋਕਾਂ ਦੇ ਮਨਾਂ ਅੰਦਰ ਅਕਾਲੀ ਦਲ ਪ੍ਰਤੀ ਪੂਰਨ ਵਿਸਵਾਸ਼ ਹੈ। ਮਲੂਕਾ ਨੇ ਅੱਗੇ ਕਿਹਾ ਕਿ ਪਟਿਆਲਾ ਵਿਖੇ 7 ਅਕਤੂਬਰ ਨੂੰ ਅਕਾਲੀ ਦਲ ਦੀ ਹੋਣ ਵਾਲੀ ਰੈਲੀ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ 4 ਅਕਤੂਬਰ ਨੂੰ ਹਲਕਾ ਰਾਮਪੁਰਾ ਫੂਲ ਦੀ ਰੌਇਲ ਵਿਓੂ ਪੈਲੇਸ ਕੋਠਾ ਗੁਰੂ ਵਿਖੇ ਰੱਖੀ ਗਈ ਮੀਟਿੰਗ ਵਿੱਚ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਮੀਟਿੰਗ ਨੂੰ ਸਫਲ ਬਣਾਉਣ ਲਈ ਮਲੂਕਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਪਣੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਦਰਵੇਸ ਸਿਆਸਤਦਾਨ ਪ੍ਰਕਾਸ ਸਿੰਘ ਬਾਦਲ ਦੀ ਆਮਦ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਹਰਿੰਦਰ ਸਿੰਘ ਹਿੰਦਾ, ਸੁਨੀਲ ਬਿੱਟਾ, ਸੀ.ਏ. ਨਰੇਸ਼ ਗੋਇਲ, ਜਸ ਪਿਪਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।

Send this to a friend