June 21, 2026 6:03 am

ਚੰਡੀਗੜ੍ਹ ਤੋਂ ਕਿਰਨ ਖੇਰ ਤੇ ਗੁਲ ਪਨਾਗ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

10 ਅਪ੍ਰੈਲ ਨੂੰ ਪੈਣਗੀਆਂ ਚੰਡੀਗੜ੍ਹ ’ਚ ਵੋਟਾਂ

image ਚੰਡੀਗੜ੍ਹ, 21 ਮਾਰਚ (ਵਿਸ਼ਵ ਵਾਰਤਾ)- ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਤੇ ਆਮ ਆਦਮੀ ਪਾਰਟੀ ਉਮੀਦਵਾਰ ਗੁਲ ਪਨਾਗ ਨੇ ਅੱਜ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਚੰਡੀਗੜ੍ਹ ਵਿਚ ਲੋਕ ਸਭਾ ਸੀਟ ਲਈ ਮਤਦਾਨ 10 ਅਪ੍ਰੈਲ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਪਵਨ ਬਾਂਸਲ ਤੇ ਬਸਪਾ ਉਮੀਦਵਾਰ ਜੰਨਤ ਜਹਾਂ ਨੇ ਬੀਤੇ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਅੱਜ ਕਿਰਨ ਖੇਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਅਨੁਪਮ ਖੇਰ, ਭਾਜਪਾ ਦੇ ਸਥਾਨਕ ਪ੍ਰਧਾਨ ਸੰਜੇ ਟੰਡਨ ਅਤੇ ਦੋ ਵਾਰੀ ਸੰਸਦ ਮੈਂਬਰ ਰਹਿ ਚੁੱਕੇ ਸੱਤਪਾਲ ਜੈਨ ਤੋਂ ਇਲਾਵਾ ਹੋਰ ਕਈ ਪਾਰਟੀ ਵਰਕਰ ਮੌਜੂਦ ਸਨ।  ਇਸ ਤੋਂ ਇਲਾਵਾ ‘ਆਪ’ ਉਮੀਦਾਵਰ ਗੁਲ ਪਨਾਗ ਨਾਲ ਉਨ੍ਹਾਂ ਦੇ ਪਿਤਾ ਤੇ ਹੋਰ ਕਈ ਸਮਰਥਕ ਮੌਜੂਦ ਸਨ।

Send this to a friend