June 21, 2026 4:47 pm

ਕੈਪਟਨ ਅਮਰਿੰਦਰ ਸਿੰਘ ਹੋਣਗੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ

image ਅੰਮ੍ਰਿਤਸਰ, 21 ਮਾਰਚ (ਮਨਿੰਦਰ ਸਿੰਘ ਗੋਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਮੀਦਵਾਰ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਭਾਜਪਾ ਵਲੋਂ ਅੰਮ੍ਰਿਤਸਰ ਤੋਂ ਸ੍ਰੀ ਅਰੁਣ ਜੇਤਲੀ ਨੂੰ ਮੈਦਾਨ ਵਿੱਚ ਉਤਾਰੇ ਜਾਣ ਬਾਅਦ ਹੀ ਇਹ ਚਰਚਾ ਸ਼ੁਰੂ ਹੋਈ ਸੀ ਕਿ ਇਸ ਵਾਰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਵੀ ਕਿਸੇ ਕਦਾਵਰ ਆਗੂ ਨੂੰ ਮੈਦਾਨ ਵਿੱਚ ਲਿਆਏਗੀ ਤੇ ਦੋ ਕੁ ਦਿਨ ਤੋਂ ਚਲ ਰਹੀ ਚਰਚਾ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਸਪਸ਼ਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਨੇ ਕੈਪਟਨ ਦੇ ਨਾਮ ਦਾ ਅਧਿਕਾਰਤ

ਤੌਰ ’ਤੇ ਐਲਾਨ ਕਰਨ ਲਈ 22 ਮਾਰਚ ਨੂੰ ਸਵੇਰੇ 11.00 ਵਜੇ ਪ੍ਰੈ¤ਸ ਕਾਨਫਰੰਸ ਵੀ ਬੁਲਾ ਲਈ ਹੈ।

Send this to a friend