Skip to content
Independent perspectives. Global stories.
BREAKING

ਲਾਇਲਪੁਰ ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਵਰਕਸ਼ਾਪ ਸਮਾਪਤ

Share this story

ਜਲੰਧਰ, 7 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ ਠਇਨੋਵੇਟਿਵ ਪ੍ਰੈਕਟਿਸਿਸ ਔਨ ਐਡਵਾਂਸਡ ਵੈਬ ਟੈਕਨੋਲੋਜੀਜ਼ ਅਤੇ ਨੈਟਵਰਕ ਸਿਕਉਰਿਟੀ ਪੈਰਾਡਾਈਮਸੂ ਵਿਸ਼ੇ ਤੇ ਕਰਵਾਈ ਜਾ ਰਹੀ ਸੱਤ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਵਰਕਸ਼ਾਪ ਦੌਰਾਨ ਉਪਰੋਕਤ ਵਿਸ਼ੇ ਸੰਬੰਧੀ ਤਕਨੀਕੀ ਜਾਣਕਾਰੀ ਠਅੰਸ਼ ਇੰਫੋਟੈਕ ਨਿਯੂਜੇਨ ਆਈ.ਟੀ. ਸਰਵਿਸਿਸੂ ਕੰਪਨੀ ਦੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਰਕਸ਼ਾਪ ਨੂੰ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਕਰਨ ਵਾਲਾ ਉਪਰਾਲਾ ਦੱਸਦਿਆਂ ਵਿਭਾਗ ਵੱਲੋਂ ਕੀਤੇ ਗਏ ਇਸ ਆਯੋਜਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਵਿਗਿਆਨ ਅਤੇ ਸੂਚਨਾ ਟੈਕਨਾਲੋਜੀ ਦੇ ਯੁਗ ਵਿੱਚ ਅਜਿਹੇ ਸਮਾਗਮਾਂ ਦਾ ਮਹੱਤਵ ਹੋਰ ਵਧ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥੀਆਂ ਨੇ ਵਿਭਾਗ ਦੁਆਰਾ ਕੀਤੇ ਇਸ ਉਦਮ ਤੋਂ ਕਾਫੀ ਲਾਭ ਪ੍ਰਾਪਤ ਕੀਤਾ ਹੋਵੇਗਾ। ਵਿਭਾਗ ਦੇ ਮੁਖੀ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਵੈਬ ਟੈਕਨਾਲੋਜੀ ਅਤੇ ਨੈਟਵਰਕ ਸਕਿਊਰਿਟੀ ਅਜਿਹਾ ਵਿਸ਼ਾ ਹੈ ਜੋ ਅਜੋਕੇ ਦੌਰ ਵਿੱਚ ਵਿਦਿਆਰਥੀਆਂ ਲਈ ਖੋਜ ਦੇ ਖੇਤਰ ਵਿੱਚ ਵੀ ਨਵੇ ਰਾਹ ਖੋਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿਚ ਅਜਿਹੇ ਹੋਰ ਆਯੋਜਨ ਕੀਤੇ ਜਾਣਗੇ। ਇਸ ਵਰਕਸ਼ਾਪ ਦਾ ਸੰਚਾਲਨ ਡਾ. ਦਲਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਬੈਂਸ ਵੱਲੋਂ ਕੀਤਾ ਗਿਆ।ਵਰਕਸ਼ਾਪ ਦੌਰਾਨ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਹੋਰਨਾਂ ਅਧਿਆਪਨ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਨੇ ਸਮੇਂ ਸਮੇਂ ਤੇ ਸ਼ਿਰਕਤ ਕੀਤੀ।

WRITTEN BY