May 29, 2026 10:53 pm

ਰੋਸ ਮਾਰਚ ’ਚ ਸ਼ਾਮਲ ਹੋਣ ਲਈ ਪੰਥਕ ਜਥੇਬੰਦੀਆਂ ਨੇ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ ਮਾਨ)-ਕੋਟਕਪੂਰੇ ਤੋਂ ਬਰਗਾੜੀ ਵੱਲ ਨੂੰ ਪੰਥਕ ਜਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਰੋਸ ਮਾਰਚ ‘ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਤੋਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਕੋਟਕਪੂਰੇ ਵੱਲ ਨੂੰ ਚਾਲੇ ਪਾਏ ਗਏ। ਜਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਕੇ ਬਰਗਾੜੀ ਅਤੇ ਕੋਟਕਪੂਰੇ ਦੀਆਂ ਗਲੀਆਂ ‘ਚ ਅੰਗ ਖਿਲਾਰ ਕੇ ਘੋਰ ਬੇ-ਅਦਬੀ ਕੀਤੀ ਗਈ ਸੀ।ਬੇ-ਅਦਬੀ ਦੇ ਰੋਸ ਵਜੋਂ ਪੰਜਾਬ ਭਰ ਤੋਂ ਸਿੱਖ ਸੰਗਤਾਂ ਨੇ ਸ਼ਾਂਤਮਈ ਧਰਨੇ ਲਗਾਏ ਹੋਏ ਸਨ ਉਨ੍ਹਾਂ ਤੇ ਧੱਕੇ ਸ਼ਾਹੀ ਕਰਕੇ ਪੁਲਿਸ ਵਲੋਂ ਗੋਲੀ ਚਲਾਈ ਗਈ ਜਿਸ ਨਾਲ ਦੋ ਸਿੱਖ ਨੌਜਵਾਨ ਜੋ ਅਰਾਮ ਨਾਲ ਬੇਠੈ ਪਾਠ ਕਰ ਰਹੇ ਸਨ ਸ਼ਹੀਦ ਕਰ ਦਿੱਤੇ ਗਏ। ਇਨ੍ਹਾਂ ਸਿੱਖ ਨੌਜਵਾਨਾਂ ਦੀ ਹੋਈ ਸ਼ਹਾਦਤ ਅਤੇ ਬੇ-ਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਜਥੇਦਾਰ ਭਾਈ ਧਿਆਨ ਸਿੰਘ ਮੰਡ ਬਰਗਾੜੀ ਦੀ ਦਾਣਾ ਮੰਡੀ ਵਿੱਚ ਮੋਰਚਾ ਲਗਾ ਕੇ ਡਟੇ ਹੋਏ ਹਨ। ਬਰਗਾੜੀ ਵੱਲ ਨੂੰ ਰਵਾਨਾ ਹੋਣ ਸਮੇਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਸਰਬਜੀਤ ਸਿੰਘ ਘੁਮਾਣ, ਜਥਾ ਹਿੰਮਤ-ਏ-ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਪੰਜਾਬ ਸਿੰਘ ਸੁਲਤਾਨਵਿੰਡ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਗਿ. ਸਿਮਰਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਸੁਖਚੈਨ ਸਿੰਘ ਗੋਪਾਲਾ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਹਰਦੀਪ ਸਿੰਘ ਸਮੇਤ ਸੈਂਕੜੇ ਸਿੰਘ ਮੌਜੂਦ ਸਨ।

Send this to a friend