June 20, 2026 8:23 pm

ਕਣਕ ਖਰੀਦ ਦੇ ਮੱਦੇਨਜ਼ਰ ਚੋਣ ਅਧਿਕਾਰੀ ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਹਟਾਉਣ : ਲੱਖੋਵਾਲ

image ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਸ ਨਾਲ ਆਉਣ ਵਾਲਾ ਕਣਕ ਦਾ ਸੀਜਨ ਜਰੂਰ ਪ੍ਰਭਾਵਿਤ ਹੋਵੇਗਾ ਇਸ ਲਈ ਉਹ ਤਾਂ ਬੇਨਤੀ ਕਰ ਸਕਦੇ ਹਨ ਕਿ ਚੋਣ ਕਮਿਸ਼ਨ ਇਨਾਂ ਕਰਮਚਾਰੀਆਂ ਨੂੰ ਡਿਊਟੀ ਤੋਂ ਫਾਰਗ ਕਰ ਦੇਵੇ ਤਾਂ ਜੋ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦਾ ਕੰਮ ਸੰਚਾਰੂ ਢੰਗ ਨਾਲ ਚੱਲੇ। ਉਨਾਂ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੋਣਾਂ ਦੇ ਕੰਮ ਦੇ ਨਾਲ ਨਾਲ ਉਹ ਮੰਡੀਆਂ ਦੀ ਸਾਫ ਸਫਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੱਲ ਵੀ ਜਰੂਰ ਧਿਆਨ ਦੇਣ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ।

Send this to a friend