Skip to content
Independent perspectives. Global stories.
BREAKING

ਪੁਲਿਸ ਦਾ ਮੁਢਲਾ ਫਰਜ਼ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ : ਇੰਸ. ਰਾਜਨਪਾਲ

Share this story

ਚੋਹਲਾ ਸਾਹਿਬ, 12 ਅਕਤੂਬਰ (ਰਾਕੇਸ਼ ਨਈਅਰ)- ਪੁਲਿਸ ਦਾ ਮੁਢਲਾ ਫਰਜ਼ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਹੈ ਅਤੇ ਕਾਨੂੰਨ ਸਭ ਲਈ ਬਰਾਬਰ ਹੈ। ਇਸ ਲਈ ਕਿਸੇ ਨੂੰ ਵੀ ਸਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਮੁੱਖੀ ਇੰਸਪੈਕਟਰ ਰਾਜਨਪਾਲ ਨੇ ਅੱਜ ਇੱਥੇ ਵਿਸ਼ੇਸ਼ ਗਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਮੁੱਖੀ ਐਸ.ਐਸ.ਪੀ.ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਜੰਗੀ ਪੱਧਰ ਤੇ ਮੁਹਿੰਮ ਵਿੱਢੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਜਿਹੜੇ ਨੌਜਵਾਨ ਗਲਤ ਸੰਗਤ ਵਿੱਚ ਪੈਕੇ ਨਸ਼ਾ ਗ੍ਰਸਤ ਹੋ ਗਏ ਹਨ,ਉਨ੍ਹਾਂ ਨੂੰ ਮੁੜ ਪੈਰਾਂ ਤੇ ਖੜ੍ਹਾ ਕਰਨ ਅਤੇ ਨਸ਼ੇ ਤੋਂ ਮੁਕਤੀ ਦਵਾਉਣ ਲਈ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਕੇ ਸਰਕਾਰ ਵੱਲੋਂ ਮੁਫ਼ਤ ਇਲਾਜ਼ ਕੀਤਾ ਜਾਦਾ ਹੈ।ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਗਲਤ ਕੰਮ ਕਰਨ ਵਾਲੇ ਅਨਸਰਾਂ ਦੀ ਪੁਲਿਸ ਨੂੰ ਸਹੀ ਵਕਤ ਤੇ ਇਤਲਾਹ ਦਿਓ ਤਾਂ ਕਿ ਉਨ੍ਹਾਂ ਤੇ ਪੁਲਿਸ ਆਪਣਾ ਸਿਕੰਜ਼ਾ ਕੱਸ ਸਕੇ।ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੁਝ ਲੋਕਾਂ ਦੀ ਇਹ ਵੀ ਸ਼ਿਕਾਇਤ ਮਿਲੀ ਹੈ ਕਿ ਬਜਾਰ ਦੇ ਕੁਝ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਦੁਕਾਨਾਂ ਤੋਂ ਕਾਫੀ ਅੱਗੇ ਵਧਾਕੇ ਲਗਾਇਆ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ।ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੁਕਾਨ ਦਾ ਸਮਾਨ ਹੱਦ ਤੋਂ ਬਾਹਰ ਨਾ ਵਧਾਉਣ।ਇੰਸਪੈਕਟਰ ਰਾਜਨ ਪਾਲ ਨੇ ਆਖਿਰ ਵਿੱਚ ਆਖਿਆ ਕਿ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਥਾਣੇ ਆਕੇ ਬੇਝਿਜਕ ਮਿਲ ਸਕਦਾ ਹੈ।

WRITTEN BY