10 ਸਾਲਾਂ ਦੇ ਸ਼ਾਸਨ ਦੌਰਾਨ ਅਕਾਲੀਆਂ ਨੇ ਸ਼ਹਿਰ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ : ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਵਿੱਚ 127.86 ਕਰੋੜ ਰੁਪਏ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ਐਲਾਨ ਕੀਤਾ ਤਾਂ ਜੋ ¦ਬਿਤ ਪਏ ਨਹਿਰੀ ਜਲ ਸਪਲਾਈ ਨੈਟਵਰਕ ਨੂੰ ਮੁਕੰਮਲ ਕੀਤੇ ਜਾਣ ਤੱਕ ਇਸ ਪਵਿੱਤਰ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਯਕੀਨੀ ਬਨਾਇਆ ਜਾ ਸਕੇ। ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦੇ ਲਈ ਕੁਲ 187.47 ਕਰੋੜ ਰੁਪਏ ਦੇ ਸੈਰ-ਸਪਾਟਾ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਤਾਂ ਜੋ ਇਸ ਸ਼ਹਿਰ ਨੂੰ ਸੈਰ-ਸਪਾਟੇ ਦੇ ਵਿਸ਼ਵ ਪੱਧਰੀ ਸਥਾਨ ਵਜੋਂ ਰੂਪ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਰੇਲ ਲਾਈਨਾਂ ਦੇ ਉਪਰ ਦੀ ਬਨਣ ਵਾਲੇ ਦੋ ਪੁਲਾਂ (ਆਰ.ਓ.ਬੀਜ਼.), ਰੇਲਵੇ ਲਾਈਨ ਦੇ ਹੇਠਾਂ ਦੀ ਬਨਣ ਵਾਲੇ ਇਕ ਪੁਲ (ਆਰ.ਯੂ.ਬੀ.) ਅਤੇ ਇਕ ਫਲਾਈ ਓਵਰ ਦਾ ਰਿਮੋਟ ਬਟਨ ਨਾਲ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੌਜੂਦਾ ਭੰਡਾਰੀ ਪੁਲ ਤੋਂ ਇਕ ਹੋਰ ਐਕਸਟੈਂਸ਼ਨ ਦਾ ਵੀ ਨੀਂਹ ਪੱਥਰ ਰੱਖਿਆ। ਇਹ ਉਦਘਾਟਨੀ ਸਮਾਗਮ ਸਥਾਨਕ ਸਰਕਾਰ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਮੰਤਰਾਲੇ ਤੋਂ ਇਸ ਸਬੰਧੀ ਜ਼ਰੂਰੀ ਆਗਿਆ ਲੈਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਪੁਰਾਣੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਿੱਚ ਵੱਡੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਭੀੜ-ਭੜੱਕੇ ਨੂੰ ਵੀ ਘਟਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜ¦ਧਰ, ਲੁਧਿਆਣਾ ਅਤੇ ਪਟਿਆਲ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ’ਤੇ ਕੰਮ ਚੱਲ ਰਿਹਾ ਹੈ। ਇਸ ਮੌਕੇ ’ਤੇ ਬੋਲਦੇ ਸ੍ਰੀ ਸਿੱਧੂ ਨੇ 10 ਸਾਲਾਂ ਦੇ ਸ਼ਾਸਨ ਦੌਰਾਨ ਇਸ ਸ਼ਹਿਰ ਦੇ ਵਿਕਾਸ ਵਿੱਚ ਅਸਫ਼ਲ ਰਹਿਣ ਲਈ ਬਾਦਲਾਂ ਦੀ ਤਿੱਖੀ ਆਲੋਚਣਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਵਾਸਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦਾ ਕੰਮ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਮੌਜੂਦਾ ਭੰਡਾਰੀ ਚੌਂਕ ਦੀ ਐਕਸਟੈਂਸ਼ਨ 22 ਕਰੋ ਅੰਮ੍ਰਿਤਸਰ ਵਿਖੇ ਸੈਰ-ਸਪਾਟੇ ਦੀ ਸਮਰਥਾ ਤੋਂ ਲਾਹਾ ਲੈਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 37.46 ਕਰੋੜ ਰੁਪਏ ਦੇ ਕਈ ਸੈਰ-ਸਪਾਟੇ ਦੇ ਵਧੀਆ ਪ੍ਰੋਜੈਕਟ ਚੱਲ ਰਹੇ ਹਨ ਜਦਕਿ 110.01 ਕਰੋੜ ਰੁਪਏ ਦੇ ਹੋਰ ਪ੍ਰੋਜੈਕਟਾਂ ਦੀ ਪ੍ਰਗਤੀ ਵਿਚਾਰ ਅਧੀਨ ਹੈ। ਇਸ ਦੀ ਵਿਸਤਰਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 13.95 ਕਰੋੜ ਰੁਪਏ ਦੇ ਇਤਿਹਾਸਕ ਗੋਬਿੰਦਗੜ੍ਹ ਕਿਲ੍ਹੇ ਦੇ ਰਹਿੰਦੇ ਸਾਂਭ-ਸੰਭਾਲ ਅਤੇ ਲੈਂਡ ਸਕੇਪਿੰਗ ਦੇ ਵਾਸਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੇ ਟੈਂਡਰ ਪ੍ਰਾਪਤ ਕਰ ਲਏ ਹਨ ਜਦਕਿ 15.18 ਕਰੋੜ ਰੁਪਏ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਰਣਜੀਤ ਐਵੀਨਿਊ ਵਿਖੇ 25 ਏਕੜ ਰਕਬੇ ’ਤੇ 33 ਕਰੋੜ ਦੀ ਲਾਗਤ ਨਾਲ ਅਤਿ-ਅਧੂਨਿਕ ਖੇਡ ਸਟੇਡੀਅਮ ਦੇ ਨਿਰਮਾਣ ਦਾ ਵੀ ਐਲਾਨ ਕੀਤਾ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿੱਖਿਆ ਮੰਤਰੀ ਓ.ਪੀ. ਸੋਨੀ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ, ਧਰਮਵੀਰ ਅਗਨੀਹੋਤਰੀ, ਇੰਦਰਬੀਰ ਸਿੰਘ ਬੋਲਾਰੀਆ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਸ਼ਾਮਲ ਸਨ।



