Skip to content
Independent perspectives. Global stories.
BREAKING

ਮੁੱਖ ਮੰਤਰੀ ਪੰਜਾਬ 23 ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

Share this story

ਚੰਡੀਗੜ, 18 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵਲੇ ਹਿਤਾਂ ਨਾਲ ਸਬੰਧਤ ਮੁਦਿਆਂ ‘ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।ਮੁਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵਖ-ਵਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।ਮੁੱਖ ਮੰਤਰੀ ਨਾਲ ਇਕ ਉਚ ਪਧਰੀ ਵਫ਼ਦ ਵੀ ਸ਼ਾਮਲ ਹੋਵੇਗਾ।ਇਸ ਤੋਂ ਇਲਾਵਾ ਮੁਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਨੂੰ ਵੀ ਮਿਲਣ ਦਾ ਪ੍ਰੋਗਰਾਮ ਤੈਅ ਹੈ।ਇਸ ਦੌਰੇ ਦੌਰਾਨ ਜਲ ਪ੍ਰਬੰਧਨ ਦੇ ਖੇਤਰ ਵਿਚ ਦੋ ਸਮਝੌਤੇ ਸਹੀਬੰਦ (ਐਮ.ਓ.ਯੂ.) ਵੀ ਹੋਣ ਦੀ ਆਸ ਹੈ ਜੋ ਪੰਜਾਬ ਸਰਕਾਰ ਦਾ ਪ੍ਰਮੁਖ ਖੇਤਰ ਹੈ।
ਇਸੇ ਤਰ੍ਹਾਂ 23 ਅਕਤੂਬਰ ਨੂੰ ‘ਪੰਜਾਬ ਵਿਚ ਨਿਵੇਸ਼ ਦੇ ਮੌਕੇ‘ ‘ਤੇ ਹੋਣ ਵਾਲੇ ਸੈਮੀਨਾਰ ਦੇ ਹਿਸੇ ਵਜੋਂ ਪੀ.ਏ.ਯੂ. ਤੇ ਟੀ.ਏ.ਯੂ ਦੇ ਨਾਲ-ਨਾਲ ਗੈਲਿਲੀ ਇੰਸਟੀਚਿਊਟ ਦਰਮਿਆਨ ਐਮ.ਓ.ਯੂ. ਕੀਤੇ ਜਾਣਾ ਵੀ ਏਜੰਡੇ ‘ਤੇ ਹੈ।ਇਕ ਸਰਕਾਰੀ ਬੁਲਾਰੇ ਨੇ ਦੌਰੇ ਬਾਰੇ ਵਿਸਥਾਰ ਵਿਚ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਤਵਾਰ ਨੂੰ ਇਜ਼ਰਾਈਲ ਪਹੁੰਚਣ ਅਤੇ 25 ਅਕਤੂਬਰ ਨੂੰ ਰਵਾਨਾ ਹੋਣ ਦਾ ਪ੍ਰੋਗਰਾਮ ਹੈ।

WRITTEN BY