ਜਲੰਧਰ, 18 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਪਰਮਬੀਰ ਸਿੰਘ ਪਰਮਾਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਿਤੀ 19.10.2018 ਨੂੰ ਦੁਸਹਿਰੇ ਵਾਲੇ ਦਿਨ ਪਟਾਖੇ/ ਆਤਿਸ਼ਬਾਜੀ ਚਲਾਉਣ ਦਾ ਸਮਾਂ ਸ਼ਾਮ 5 ਵਜੇ ਤੋਂ ਰਾਤ 8 ਵਜੇ ਅਤੇ ਮਿਤੀ 07.11.2018 ਨੂੰ ਆ ਰਹੀ ਦੀਵਾਲੀ ਅਤੇ ਮਿਤੀ 23.11.2018 , 24.11.2018 ਨੂੰ ਗੁਰਪੁਰਬ ਵਾਲੇ ਦਿਨ ਪਟਾਖੇ/ਆਤਿਸ਼ਬਾਜੀ ਚਲਾਉੈਣ ਦਾ ਸਮਾਂ ਸ਼ਾਮ 6.30 ਤੋਂ ਰਾਤ 9.30 ਵਜੇ ਦੇ ਇਲਾਵਾ ਪਟਾਖੇ/ਆਤਿਸਬਾਜ਼ੀ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਡੀ.ਸੀ.ਪੀ. ਵੱਲੋਂ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖੇ ਤੇ ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ



