ਅੰਮ੍ਰਿਤਸਰ/ਅਟਾਰੀ 22 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ’ਚ ਐਨਡੀਏ ਦੀ ਸਰਕਾਰ ਬਣੇਗੀ ਤਾਂ ਅਰੁਣ ਜੇਤਲੀ ਉੱਪ ਪ੍ਰਧਾਨ ਮੰਤਰੀ ਜਾਂ ਵਿੱਤ ਮੰਤਰੀ ਬਣਨਗੇ। ਸ. ਬਾਦਲ ਨੇ ਬੀਤੇ ਦਿਨ ਅਟਾਰੀ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਇਹ ਗੱਲ ਕਹੀ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਅਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਦੇ ਸਾਹਮਣੇ ਚੋਣ ਮੈਦਾਨ ਵਿੱਚ ਹਨ। ਸ. ਬਾਦਲ ਦੇ ਇਸ ਬਿਆਨ ਨਾਲ ਭਾਜਪਾ ਸਕਤੇ ਵਿੱਚ
ਹੈ। ਗੌਰਤਲਤਬ ਹੈ ਕਿ ਪੰਜਾਬ ਦੇ ਅਟਾਰੀ ਵਿੱਚ ਭਾਜਪਾ ਨੇਤਾ ਅਰੁਣ ਜੇਤਲੀ ਦੀ ਪਹਿਲੀ ਰੈਲੀ ਸੀ। ਮੰਚ ਤੋਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਜਨਤਾ ਦੇ ਸਾਹਮਣੇ ਅਰੁਣ ਜੇਤਲੀ ਦੀ ਜਾਣ ਪਹਿਚਾਣ ਭਾਵੀ ਉੱਪ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਰਵਾਈ। ਸ. ਬਾਦਲ ਨੇ ਕਿਹਾ ਕਿ ਜੇਕਰ ਤੁਸੀਂ ਇਨ੍ਹਾਂ ਨੂੰ ਜਿਤਾ ਕੇ ਸੱਤਾ ਵਿੱਚ ਲਿਆਓਗੇ ਤਾਂ ਇਹ ਉੱਪ ਪ੍ਰਧਾਨ ਮੰਤਰੀ ਜਾਂ ਵਿੱਤ ਮੰਤਰੀ ਬਣ ਸਕਦੇ ਹਨ। ਸ. ਬਾਦਲ ਦੇ ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਭਾਜਪਾ ਵਿੱਚ ਨਰਾਜ਼ਗੀ ਦਾ ਦੌਰ ਸ਼ੁਰੂ ਹੋ ਸਕਦਾ ਹੈ। ਇਹ ਤੈਅ ਹੈ ਕਿ ਜੇਕਰ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਜੇਤਲੀ ਨੂੰ ਕੋਈ ਵੱਡੀ ਜ਼ਿੰਮੇਵਾਰੀ ਜਰੂਰ ਮਿਲ ਸਕਦੀ ਹੈ।