Skip to content
Independent perspectives. Global stories.
BREAKING

ਡੀ.ਸੀ ਜਲੰਧਰ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਨਮੀ ਰਹਿਤ ਝੋਨਾ ਲਿਆਉਣ ਦੀ ਅਪੀਲ

Share this story

ਜਲੰਧਰ, 19 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਜਲੰਧਰ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਜ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 9 ਵਜੇ ਤਕ ਝੋਨੇ ਦੀ ਵਢਾਈ ਨਾ ਕਰਨ ਕਿਉਂਕਿ ਇਸ ਨਾਲ ਫ਼ਸਲ ਦੀ ਨਮੀ ਵਿਚ ਵਾਧਾ ਹੋ ਜਾਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਮੰਡੀ ਦੇ ਵਿਚ ਆਪਣੀ ਜਿਣਸ ਵੇਚਣ ਚ ਭਾਰੀ ਸਮਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।ਅਜ ਆਪਣੀ ਰਿਹਾਇਸ਼ ਵਿਖੇ ਜ਼ਿਲ੍ਹੇ ਵਿਚ ਚਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਓਹ ਇਸ ਵਰਤਾਰੇ ਦੇ ਵਿਚ ਨਾ ਪੈਣ ਤਾਂ ਜੋ ਉਨ੍ਹਾਂ ਦੀ ਫਸਲ ਸੁਚਜੇ ਢੰਗ ਨਾਲ ਮੰਡੀਆਂ ਵਿਚੋਂ ਚੁਕੀ ਜਾ ਸਕੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਫ਼ਸਲਾਂ ਦੇ ਵਿਚ ਨਮੀ ਦਾ ਬੇਤਹਾਸ਼ਾ ਵਾਧਾ ਹੋ ਜਾਂਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਕਟੀ ਹੋਈ ਫ਼ਸਲ ਮੰਡੀਆਂ ਵਿਚ ਵੇਚਣ ਲਈ ਭਾਰੀ ਦਿਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਸੁਕੀ ਹੋਈ ਫ਼ਸਲ ਲਿਆਉਣੀ ਚਾਹੀਦੀ ਹੈ ਤਾਂ ਜੋ ਆਪਣੀ ਜਿਣਸ ਵੇਚਣ ਵਿਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰ 9 ਤਕ ਕੰਬਾਇਨਾਂ ਨਾਲ ਝੋਨਾ ਕਟਣ ਉਤੇ ਪਾਬੰਦੀ ਲਗਾਉਣ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਝੋਨੇ ਦੀ ਕਟਾਈ ਕੇਵਲ ਹਾਰਵੈਸਟਰ ਕੰਬਾਇਨਾਂ ਜਿਨ੍ਹਾਂ ਕੋਲ ਬੀ.ਆਈ. ਐਸ. ਦਾ ਸਰਟੀਫ਼ਿਕੇਟ ਦਾ ਹੋਵੇ ਓਹ ਹੀ ਵਰਤੀਆਂ ਜਾਣ। ਉਨ੍ਹਾਂ ਇਹ ਵੀ ਦਸਿਆ ਕਿ 1 ਅਕਤੂਬਰ ਤੋਂ ਸ਼ੁਰੂ ਹੋਈ ਸਰਕਾਰੀ ਖਰੀਦ ਵਿਚ ਹੁਣ ਤਕ ਜਿਲ੍ਹੇ ਵਿਚ ਕਰੀਬ 2.30 ਲਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤਕ 2.28 ਲਖ ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁਕੀ ਹੈ ਅਤੇ ਇਸ ਵਿਚੋ 75 % ਦੀ ਚੁਕਾਈ ਵੀ ਹੋ ਚੁਕੀ ਹੈ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਟੀ.ਐਸ. ਚੋਪੜਾ, ਜਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

WRITTEN BY