Skip to content
Independent perspectives. Global stories.
BREAKING

ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉ¦ਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ : ਡੀ.ਸੀ. ਢਿੱਲੋਂ

Share this story

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨੋਜ ਭੱਲਾ)- ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਆਵਾਜ਼ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਪਟਾਕੇ ਚਲਾਉਣ ਦੀ ਥਾਂ ਪੌਦੇ ਲਗਾ ਕੇ ਅਤੇ ਹੋਰ ਉਸਾਰੂ ਕੰਮ ਕਰਕੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮਨਾਇਆ ਜਾਵੇ ਤਾਂ ਜੋ ਆਪਸੀ ਸਦਭਾਵਨਾ ਤੇ ਖੁਸ਼ਗਵਾਰ ਮਾਹੌਲ ਕਾਇਮ ਕੀਤਾ ਜਾ ਸਕੇ। ਗਰੀਨ ਦੀਵਲੀ ਮਨਾਉਣ ਸਬੰਧੀ ਬੱਚਤ ਭਵਨ ਵਿਖੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ 10 ਵਜੇ ਤੱਕ ਤੈਅ ਕੀਤਾ ਗਿਆ ਹੈ ਅਤੇ ਇਨ੍ਹਾਂ ਹੁਕਮਾਂ ਦੀ ਉ¦ਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਤੇ ਭੀੜ੍ਹ ਵਾਲੇ ਬਜਾਰਾਂ ਵਿੱਚ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ਼ ਕਰਨ ਦੀ ਪੂਰਨ ਮਨਾਹੀਂ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤੈਅ ਕੀਤੇ ਗਏ ਸਥਾਨਾਂ ’ਤੇ ਹੀ ਪਟਾਕੇ ਵੇਚੇ ਤੇ ਸਟੋਰ ਕੀਤੇ ਜਾ ਸਕਣਗੇ। ਉਨ੍ਹਾਂ ਐਸ.ਡੀ.ਐਮਜ਼ ਨੁੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਟਾਕੇ ਵੇਚਣ ਤੇ ਸਟੋਰ ਕਰਨ ਲਈ ਖੁਲ੍ਹੀਆਂ ਥਾਵਾਂ ਦੀ ਹੀ ਸ਼ਨਾਖਤ ਕਰਨ। ਸ. ਢਿੱਲੋਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਮੁਖੀਆਂ ਨੂੰ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਵੀ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਪੀ. (ਡੀ) ਹਰਪਾਲ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਮਿਤ ਬੈਂਬੀ, ਐਸ.ਡੀ.ਐਮ. ਬਸੀ ਪਠਾਣਾ ਜਗਦੀਸ਼ ਸਿੰਘ ਜੌਹਲ, ਡੀ.ਐਸ.ਪੀ. (ਐਚ) ਸੰਦੀਪ ਕੌਰ ਸੈਣੀ, ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਦੇ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

WRITTEN BY