ਮੁੰਬਈ, 23 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਭਾਜਪਾ ਦੀਆਂ ਚਿੰਤਾਵਾਂ ਨੂੰ ਦੂਰ ਕਰਦਿਆਂ ਗ੍ਰਹਿ ਮੰਤਰੀ ਸ੍ਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਅੱਜ ਕਿਹਾ ਕਿ ਉਸ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਨਹੀਂ ਤੇ ਉਨ੍ਹਾਂ ਦੀ ਸੁਰੱਖਿਆ ਪਹਿਲਾਂ ਹੀ ਵਧਾਈ ਹੋਈ ਹੈ। ਗ੍ਰਹਿ ਮੰਤਰੀ ਸ੍ਰੀ ਸ਼ਿੰਦੇ ਨੇ ਮੋਦੀ ਸਮੇਤ ਭਾਜਪਾ ਨੇਤਾਵਾਂ ਨੂੰ ਸੰਭਾਵਤ ਖ਼ਤਰੇ ਬਾਰੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਜਪਾ ਨੇਤਾਵਾਂ ਦਾ ਇੱਕ ਵਫਦ ਉਨ੍ਹਾਂ ਨੂੰ ਮਿਲਿਆ ਸੀ ਤੇ ਉਨ੍ਹਾਂ ਨੇ ਵਫਦ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕੋਈ ਖਤਰਾ ਨਹੀਂ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪਟਨਾ ’ਚ ਹੋਏ ਬੰਬ ਧਮਾਕਿਆਂ ਪਿੱਛੋਂ ਉਨ੍ਹਾਂ ਖੁਦ ਹੀ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੇ ਸਾਰਿਆਂ ਲਈ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ।