Skip to content
Independent perspectives. Global stories.
BREAKING

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

Share this story

ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 25 ਅਕਤੂਬਰ- ਪਵਿਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸ਼ਾਮਲ ਹੋਏ, ਉਥੇ ਹੀ ਵਖ-ਵਖ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼ ਵਿਦੇਸ਼ ਤੋਂ ਪੁਜੀਆਂ ਲਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵਖ-ਵਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗਤਕਾ ਅਖਾੜਿਆਂ, ਸਕੂਲਾਂ ਦੇ ਬਚਿਆਂ ਦੀਆਂ ਬੈਂਡ ਤੇ ਗਤਕਾ ਟੀਮਾਂ ਵਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨ ਹਿਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ 12 ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ ‘ਤੇ ਸਜਾਇਆ ਗਿਆ। ਇਸ 10 ਕਿਲੋਮੀਟਰ ਦੇ ਕਰੀਬ ਰਸਤੇ ‘ਤੇ ਸਕੂਲੀ ਵਿਦਿਆਰਥੀ ਅਤੇ ਸੰਗਤਾਂ ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਸਨ। ਨਗਰ ਕੀਰਤਨ ਦਾ ਚਲ ਰਹੀਆਂ ਸੰਗਤਾਂ ਵਿਚ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸੁਰਜੀਤ ਸਿੰਘ ਭਿਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਲਕੀਤ ਸਿੰਘ ਚੰਗਾਲ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਬਿਕਰਮਜੀਤ ਸਿੰਘ ਕੋਟਲਾ, ਮੁਖ ਸਕਤਰ ਡਾ. ਰੂਪ ਸਿੰਘ, ਸਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਇਕਬਾਲ ਸਿੰਘ ਮੁੰਬਈ, ਸ. ਭੁਪਿੰਦਰ ਸਿੰਘ ਮਿਨਹਾਸ, ਸ. ਰਾਜਿੰਦਰ ਮੋਹਨ ਸਿੰਘ ਛੀਨਾ, ਸ. ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਵਧੀਕ ਸਕਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਮੀਤ ਸਕਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕਤਰ ਸਿੰਘ, ਸ. ਤੇਜਿੰਦਰ ਸਿੰਘ ਪਡਾ, ਸ. ਸੁਲਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ ਸਮੇਤ ਵਖ-ਵਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਆਦਿ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਵਾਰ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ਼ਾਮਲ ਹੋਣ ਲਈ ਸਦਾ ਪਤਰ ਭੇਜੇ ਗਏ ਸਨ, ਜਿਸ ਨੂੰ ਪ੍ਰਵਾਨ ਕਰਦਿਆਂ ਅਮਰੀਕਾ, ਦੁਬਈ, ਅਫਗਾਨਿਸਾਨ, ਜੰਮੂ ਕਸ਼ਮੀਰ, ਮੁੰਬਈ, ਦਿਲੀ ਆਦਿ ਦੀ ਸੰਗਤ ਨੇ ਵਿਸ਼ੇਸ਼ ਤੌਰ ‘ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ। ਅਮਰੀਕਾ ਤੋਂ ਸ. ਕੁਲਬੀਰ ਸਿੰਘ ਦੀ ਅਗਵਾਈ ਵਿਚ ਸਿਖ ਧਰਮਾ ਇੰਟਰਨੈਸ਼ਨਲ ਦੇ 150 ਮੈਂਬਰੀ ਜਥੇ ਨੇ ਖ਼ਾਲਸਾਈ ਬਾਣੇ ਵਿਚ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਦੁਬਈ ਅਤੇ ਅਫਗਾਨਿਸਤਾਨ (ਕਾਬਲ ਤੇ ਖੋਸਤ) ਦੀ ਸੰਗਤ ਵੀ ਵਿਸ਼ੇਸ਼ ਤੌਰ ‘ਤੇ ਨਗਰ ਕੀਰਤਨ ਵਿਚ ਪਹੁੰਚੀ। ਇਸ ਦੇ ਨਾਲ ਹੀ ਨਗਰ ਕੀਰਤਨ ਵਿਚ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਅੰਮ੍ਰਿਤਸਰ ਦੀ ਸਥਾਪਨਾ ਸਮੇਂ ਇਥੇ ਵਸਾਏ 52 ਕਿਤਾਕਾਰਾਂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ, ਦੁਬਈ, ਅਫਗਾਨਿਸਤਾਨ ਅਤੇ 52 ਕਿਤਾਕਾਰਾਂ ਨੂੰ ਵਿਸ਼ੇਸ਼ ਗਡੀਆਂ ਮੁਹਈਆ ਕਰਵਾਈਆਂ ਗਈਆਂ ਸਨ। ਨਗਰ ਕੀਰਤਨ ਦੇ ਸਾਰੇ ਰਸਤੇ ਜਿਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਫੁਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਸਾਰੇ ਮਾਰਗ ‘ਤੇ ਸਵਾਗਤੀ ਗੇਟ ਅਤੇ ਕੇਸਰੀ ਝੰਡੀਆਂ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀਆਂ ਸਨ। ਵਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ। ਜਿਸ ਦੇ ਚਲਦਿਆਂ ਵਖ-ਵਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਜਿਥੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵਿਸ਼ੇਸ਼ ਤੌਰ ‘ਤੇ ਵੰਡੇ ਗਏ। ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਸ਼ਾਵਾਂ ਵਿਚ ਮੌਜੂਦ ਸੀ। ਇਸ ਨੂੰ ਵੰਡਣ ਦਾ ਕਾਰਜ ਜਿਥੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਕਰਦੇ ਰਹੇ, ਉਥੇ ਹੀ ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਵੀ ਇਸ ਵਿਚ ਭਰਵਾਂ ਸਹਿਯੋਗ ਦਿਤਾ। ਸਾਹਿਤ ਵੰਡਣ ਦੀ ਸੇਵਾ ਕਰਨ ਵੇਲੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਕੁਲਵੰਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਤੇ ਸੌ ਤੋਂ ਵਧ ਸਾਬਕਾ ਮੁਲਾਜ਼ਮਾਂ ਨੇ ਸੇਵਾਵਾਂ ਨਿਭਾਈਆਂ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿਤੀ।

WRITTEN BY