Skip to content
Independent perspectives. Global stories.
BREAKING

ਕੈਪਟਨ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਹਸਪਤਾਲਾਂ ਦੀਆਂ ਸਿਹਤ ਸੇਵਾਵਾਂ ਵਿੱਚ ਹੋਏ ਵੱਡੇ ਸੁਧਾਰ : ਬ੍ਰਹਮ ਮਹਿੰਦਰਾ

Share this story

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ- ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਡਿਸਪੈਂਸਰੀਆਂ ਵਿਚ ਵਡੀ ਪਧਰ ‘ਤੇ ਲਿਆਂਦੇ ਸੁਧਾਰਾਂ ਕਾਰਨ ਅਜ ਆਮ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਤੇ ਇਨਡੋਰ ਰਾਹੀਂ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵਲੋਂ ਕਰਵਾਏ ਗਏ ਰਾਜ ਪਧਰੀ ਕਾਇਆ ਕਲਪ ਅਵਾਰਡ ਸਮਾਗਮ ਦੌਰਾਨ ਪੰਜਾਬ ਦੇ ਕਾਇਆ ਕਲਪ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਵਾਲੇ 18 ਪ੍ਰਾਇਮਰੀ ਹੈਲਥ ਸੈਂਟਰਾਂ ਅਤੇ 2 ਸ਼ਹਿਰੀ ਖੇਤਰ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਅਵਾਰਡ ਵੰਡਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਸਿਹਤ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਅੰਮ੍ਰਿਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿਚ ਜਖ਼ਮੀ ਹੋਏ ਪੀੜ੍ਹਤਾਂ ਨੂੰ ਉਥੋਂ ਦੇ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਇਕ ਕਰਕੇ ਜੋ ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਹਨ, ਉਸ ਲਈ ਉਹ ਸਾਰੇ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਸਦਾ ਦਿਤਾ ਕਿ ਉਹ ਸੇਵਾ ਦੀ ਭਾਵਨਾਂ ਨਾਲ ਗਰੀਬ ਅਤੇ ਲੋੜਵੰਦ ਮਰੀਜਾਂ ਨੂੰ ਉਚ ਪਧਰ ਦੀਆਂ ਵਧੀਆ ਤੋਂ ਵਧੀਆ ਸਿਹਤ ਸੇਵਾਵਾਂ ਦੇਣ ਨੂੰ ਤਰਜ਼ੀਹ ਦੇਣ ਜਿਸ ਨਾਲ ਹਰੇਕ ਨਾਗਰਿਕ ਨੂੰ ਚੰਗੀ ਸਿਹਤ ਮਿਲ ਸਕੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਸਿਹਤ ਮੰਤਰੀ ਨੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿਤੇ ਕਿ ਉਹ ਕਾਇਆ ਕਲਪ ਅਧੀਨ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਸਵਛ ਵਾਤਾਵਰਣ ਉਪਲਬਧ ਕਰਵਾਉਣ ਵਾਲੇ ਨੁਕਤਿਆਂ ਨੂੰ ਬੋਰਡਾਂ ‘ਤੇ ਲਿਖਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਾਰੇ ਨੁਕਤਿਆਂ ਨੂੰ ਹਰ 15 ਦਿਨਾਂ ਬਾਅਦ ਘੋਖਿਆ ਜਾਵੇ ਤਾਂ ਕਿ ਉਨ੍ਹਾਂ ਨੂੰ ਪਤਾ ਲਗ ਸਕੇ ਕਿ ਉਨਾਂ ਨੇ ਕਿਹੜੇ ਕਿਹੜੇ ਨੁਕਤਿਆਂ ਵਿਚ ਪ੍ਰਾਪਤੀ ਹਾਸਲ ਕਰ ਲਈ ਹੈ। ਉਨ੍ਹਾਂ ਕਾਇਆ ਕਲਪ ਸਵਛਤਾ ਮੁਹਿੰਮ ਅਧੀਨ ਅਵਾਰਡ ਹਾਸਲ ਕਰਨ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰਾਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ ਸਮੁਚੇ ਪੰਜਾਬ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰ ਅਤੇ ਸਟਾਫ ਨੂੰ ਸਦਾ ਦਿਤਾ ਕਿ ਆਉਂਦੇ ਵਰ੍ਹੇ ਹੋਰ ਤਿੰਨ ਗੁਣਾਂ ਵਧੇਰੇ ਟੀਚੇ ਹਾਸਲ ਕਰਨ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋ ਸਕਣ।ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਡਾ. ਪ੍ਰਸ਼ੋਤਮ, ਡਾ. ਹਰਿੰਦਰ ਕੌਰ ਤੋਂ ਇਲਾਵਾ ਪੰਜਾਬ ਭਰ ਤੋਂ ਸਮੂਹ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰਾਂ ਨੇ ਸ਼ਮੂਲੀਅਤ ਕੀਤੀ।

WRITTEN BY