ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦਾ ਕੀਤਾ ਉਦਘਾਟਨ
ਜਲੰਧਰ, 28 ਅਕਤੂਬਰ- ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਜ ਨੌਜਵਾਨਾਂ ਨੂੰ ਸਦਾ ਦਿਤਾ ਕਿ ਉਹ ਆਪਣੀ ਊਰਜਾ ਅਤੇ ਸ਼ਕਤੀ ਨੂੰ ਸੁਚਾਰੂ ਕੰਮਾ ਵਲ ਲਗਾ ਕੇ ਸਮਾਜੇ ਦੇ ਅਤੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਤਰਕੀ ਵਿਚ ਭਾਗੀਦਾਰ ਬਣਨ।ਅਜ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦੇ ਉਦਘਾਟਨ ਮੌਕੇ ਉਨਾਂ ਕਿਹਾ ਕਿ ਪੰਜਾਬ ਨੌਜਵਾਨ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਲਗਨ ਲਈ ਜਾਣਿਆ ਜਾਂਦਾ ਹੈ ਜਿਸ ਕਾਰਨ ਉਨਾਂ ਨੇ ਨਾ ਕੇਵਲ ਸੂਬੇ ਵਿਚ ਬਲਕਿ ਪੂਰੇ ਵਿਸ਼ਵ ਵਿਚ ਆਪਣੀ ਕਾਮਯਾਬੀ ਦਾ ਝੰਡਾ ਗਡਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯੂਥ ਫੈਸਟੀਵਲਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਹੋਰ ਵੀ ਬੇਹਿਤਰ ਢੰਗ ਨਾਲ ਵਰਤੇ ਜਾਣ ਦੀ ਲੋੜ ਹੈ ਤਾਂ ਜੋ ਨੌਜਵਾਨ ਹੋਰ ਵੀ ਲਗਨ ਅਤੇ ਮਿਹਨਤ ਦੇ ਨਾਲ ਦੇਸ਼ ਦੀ ਤਰਕੀ ਵਿਚ ਆਪਣਾ ਯੋਗਦਾਨ ਪਾ ਸਕਣ।ਉਨਾਂ ਕਿਹਾ ਕਿ ਕਲਾ ਅਤੇ ਸੰਗੀਤ ਦੇ ਖੇਤਰ ਵਿਚ ਨੌਜਵਾਨਾਂ ਨੂੰ ਤਿਆਰ ਕਰਨ ਵਿਚ ਯੂਥ ਫੈਸਟੀਵਲ ਇਕ ਅਹਿਮ ਰੋਲ ਅਦਾ ਕਰਦੇ ਹਨ ਜਿਸ ਨਾਲ ਨੌਜਵਾਨਾਂ ਦੇ ਸਰਬਪਖੀ ਵਿਕਾਸ ਦੇ ਨਾਲ ਨਾਲ ਆਪਣੀ ਕਲਾ ਵਿਖਾਉਣ ਲਈ ਉਨਾਂ ਨੂੰ ਇਕ ਮੰਚ ਵੀ ਮਿਲਦਾ ਹੈ। ਉਨਾਂ ਕਿਹਾ ਕਿ ਵਖ ਵਖ ਕਾਲਜਾਂ ਵਿਚ ਹੋਣ ਵਾਲੇ ਅਜਿਹੇ ਸਮਾਗਮ ਨੌਜਵਾਨਾਂ ਦੇ ਸਮੁਚੇ ਵਿਕਾਸ ਵਿਚ ਸਹਾਈ ਹੁੰਦੇ ਹਨ ਅਤੇ ਉਨਾਂ ਨੂੰ ਭਵਿਖ ਦੇ ਮੁਕਾਬਲਿਆਂ ਲਈ ਵੀ ਤਿਆਰ ਕਰਦੇ ਹਨ।ਇਸ ਤੋਂ ਪਹਿਲਾਂ ਕਾਲਜ ਦੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ.ਜੀ ਐਸ ਸੰਘਾ ਨੇ ਆਏ ਹੋਏ ਪਤਵੰਤਿਆਂ ਦਾ ਸਵਾਗਤ ਕੀਤਾ।



