ਚੰਡੀਗੜ, 29 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ‘ ਸੂਬੇ ਭਰ ਵਿਚ 29 ਅਕਤੂਬਰ ਤੋਂ 3 ਨਵੰਬਰ ਤਕ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਬੀ.ਕੇ. ਉਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਹੈ ਕਿ ਉਹ ਸਮਾਜ ਵਿਚੋਂ ਭਿ•ਸ਼ਟਾਚਾਰ ਦੀ ਸਮਸਿਆ ਨੂੰ ਉਖਾੜਨ ਲਈ ਮਹਤਵਪੂਰਨ ਭੂਮਿਕਾ ਅਦਾ ਕਰਨ। ਭ੍ਰਿਸ਼ਟਾਚਾਰ ਮੁਕਤ ਰਾਜ ਦੀ ਸਿਰਜਣਾ ਲਈ ਇਸ ਜਾਗਰੂਕਤਾ ਸਪਤਾਹ ਦੌਰਾਨ ਸਾਡਾ ਜਿੰਮਾ ਇਸ ਮੁਹਿੰਮ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰਨ ਦੇ ਨਾਲ ਨਾਲ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਉਪਾਅ ਸੁਚਜੇ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕਰਨਾ ਹੋਵੇਗਾ ਤਾਂ ਜੋ ਪਾਰਦਾਰਸ਼ਤਾ ਅਤੇ ਜਵਾਬਦੇਹੀ ਕਾਇਮ ਕੀਤੀ ਜਾ ਸਕੇ।
ਉਨ•ਾਂ ਕਿਹਾ ਕਿ ਇਸ ਜਾਗਰੂਕਤਾ ਸਪਤਾਹ ਦਾ ਮੁਢਲਾ ਉਦੇਸ਼ ‘ਭ੍ਰਿਸ਼ਟਾਚਾਰ ਦਾ ਖ਼ਾਤਮਾ -ਨਵੇਂ ਭਾਰਤ ਦੀ ਸਿਰਜਣਾ‘ ਵਿਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ ਜਿਸਦੀ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਕਾਮਨਾ ਕੀਤੀ ਹੈ। ਉਨ•ਾਂ ਕਿਹਾ ਕਿ ਇਸ ਲਈ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁਧ ਲੜਾਈ ਲਈ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਇਕ ਕਾਰਗਰ ਅਤੇ ਠੋਸ ਉਪਰਾਲਾ ਮੰਨਦਿਆਂ ਇਸਤੇ ਪੂਰਾ ਜ਼ੋਰ ਦੇਣ ਦਾ ਫੈਸਲਾ ਕੀਤਾ ਹੈ।ਅਜ ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨਾਗੇਸਵਰਾ ਰਾਓ ਨੇ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਮਾਨਦਾਰੀ ਬਣਾਈ ਰਖਣ ਦਾ ਪ੍ਰਣ ਲਿਆ। ਉਨ•ਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਵਿਜੀਲੈਂਸ ਦੇ ਲੰਬਿਤ ਪਏ ਕੇਸਾਂ ਦਾ ਜਲਦ ਨਬੇੜਾ ਕਰਨ ਲਈ ਕਿਹਾ।ਇਸੇ ਦੌਰਾਨ ਵਿਜੀਲੈਂਸ ਜਾਗਰੂਕਤਾ ਸਪਤਾਹ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿਚ ਵੀ ਆਯੋਜਿਤ ਕੀਤਾ ਗਿਆ ਜਿਥੇ ਫੀਲਡ ਅਧਿਕਾਰੀਆਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਬਣਾਈ ਰਖਣ ਦੀ ਹਲਫ਼ ਚੁਕਾਈ। ਇਸ ਜਾਗਰੂਕਤਾ ਸਪਤਾਹ ਦੌਰਾਨ ਵਿਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿਚ ਕਰਵਾਏ ਜਾਣ ਵਾਲੇ ਵਿਭਿੰਨ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਰੇਂਜਾਂ ਦੇ ਐਸ.ਐਸ.ਪੀਜ਼ ਵਲੋਂ ਰੂਪ-ਰੇਖਾ ਵੀ ਉਲੀਕੀ ਗਈ।
ਸਮਾਜ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮ ਚਲਾਈ : ਉਪਲ



