ਜਗਰਾਉਂ, 30 ਅਕਤੂਬਰ (ਪਰਮਜੀਤ ਸਿੰਘ ਗਰੇਵਾਲ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਨੇ ੇ ਦੱਸਿਆ ਕਿ ਜਿਲ੍ਹਾ ਮੈਜਿਸਟਰੇਟ ਲੁਧਿਆਣਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਦੇ ਤਿਊਹਾਰ ਤੇ ਪਟਾਕਿਆ ਦੀਆਂ ਦੁਕਾਨਾਂ ਲਗਾਉਣ ਜਾਂ ਸਟੋਰ ਕਰਨ ਲਈ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਏਰੀਏ ਵਿੱਚ ਕਿਸੇ ਵੀ ਦੁਕਾਨਦਾਰ ਨੂੰ ਪਟਾਕੇ ਵੇਚਣ ਜਾਂ ਸਟੋਰ ਕਰਨ ਲਈ ਲਾਇਸੰਸ ਜਾਰੀ ਨਹੀਂ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹਾ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਏਰੀਏ ਵਿੱਚ ਕਿਸੇ ਵੀ ਦੁਕਾਨਦਾਰ ਨੂੰ ਪਟਾਕਿਆਂ ਦੀ ਦੁਕਾਨ ਲਗਾਉਣ ਜਾਂ ਸਟੋਰ ਕਰਨ ਦੀ ਪੂਰਨ ਮਨਾਹੀ ਹੈ। ਇਸ ਤੋਂ ਇਲਾਵਾ ਵਿਦੇਸ਼ ਟਰੇਡ ਪਾਲਿਸੀ ਅਧੀਨ ਵਿਦੇਸ਼ੀ ਪਟਾਕਿਆਂ (ਚਾਈਨਾਂ ਮੇਡ ਦੇ ਲਾਇੰਸਸ ਜਾਰੀ ’ਤੇ ਕੀਤੀ ਜਾ ਸਕਦੀ ਹੈ। ਜੇਕਰ ਕੋਈ ਵਿਆਕਤੀ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕਰੇਗਾ ਜਾਂ ਵੇਚੇਗਾ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਿਨ੍ਹਾਂ ਲਾਇਸੰਸ ਤੋਂ ਨਹੀਂ ਵਿਕਣਗੇ ਪਟਾਕੇ: ਐਸ. ਐਸ. ਪੀ. ਬਰਾੜ



