Skip to content
Independent perspectives. Global stories.
BREAKING

26ਵਾਂ ਸ਼ਹੀਦੀ ਦਿਹਾੜਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ

Share this story

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ ਮਾਨ)-ਸਿੱਖ ਕੌਮ ਦੇ ਅਣਖੀਲੇ ਜਰਨੈਲ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ 26ਵਾਂ ਸ਼ਹੀਦੀ ਦਿਹਾੜਾ ਪਿੰਡ ਗਦਲੀ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਖ਼ਾਲਸਾਈ ਸ਼ਾਨੌ-ਸ਼ੋਕਤ ਨਾਲ਼ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ, ਜਿਸ ਵਿੱਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਨੇ ਹਰ-ਜਸ ਦੁਆਰਾਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖ਼ਾਲਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਇੰਟਰਨੈਸ਼ਨਲ ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਦਲ ਖ਼ਾਲਸਾ ਦੇ ਆਗੂ ਭਾਈ ਸਰਬਜੀਤ ਸਿੰਘ ਘੁਮਾਣ,ਜਥਾ ਸਿਰਲੱਥ ਖ਼ਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਮੀਤ ਪ੍ਰਧਾਨ ਭਾਈ ਪਰਮਜੀਤ ਸਿੰਘ ਅਕਾਲੀ, ਅਕਾਲ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਵਿਸ਼ੇਸ਼ ਤੌਰ ਤੇ ਹਾਜਰ ਹੋਏ, ਜਿਨ੍ਹਾਂ ਨੇ ਸੰਘਰਸ਼ ਪ੍ਰਤੀ ਡੂੰਘੀਆਂ ਵਿਚਾਰਾਂ ਕੀਤੀਆਂ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।

WRITTEN BY