ਸਾਂਦੇ ਹਾਸ਼ਮ, 31 ਅਕਤੂਬਰ (ਸੁਖਵਿੰਦਰ ਸੁਖ)-ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹੋਏ ਅਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਵਖ-ਵਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦੇਸ਼ ਵਿਚ ਏਕਤਾ, ਅਖੰਡਤਾ ਅਤੇ ਦੇਸ਼ ਦੀ ਸੁਰਖਿਆ ਨੂੰ ਬਣਾਈ ਰਖਣ ਲਈ ਆਪਾ ਸਮਰਪਿਤ ਕਰਨ ਸੰਬੰਧੀ ਸਹੁੰ ਚੁਕਾਈ ਗਈ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਦਾਰ ਵਲਭ ਭਾਈ ਪਟੇਲ ਵਲੋਂ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਦਿਖਾਈ ਗਈ ਦੂਰ-ਦ੍ਰਿਸ਼ਟੀ ਅਤੇ ਕਾਰਜ ਨੂੰ ਯਾਦ ਕਰਦਿਆਂ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਨੂੰ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਪੈਦਾ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵਖ-ਵਖ ਦਫ਼ਤਰਾਂ ਦੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਵੀ ਆਪਣੇ-ਆਪਣੇ ਦਫ਼ਤਰਾਂ ‘ਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰਖਿਆ ਨੂੰ ਬਰਕਰਾਰ ਰਖਣ ਦੀ ਸਹੁੰ ਚੁਕੀ ਗਈ। ਇਸ ਮੌਕੇ ਐਸ.ਐਸ.ਪੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ: ਪ੍ਰੀਤਮ ਸਿੰਘ ਅਤੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਵੀ ਆਪਣੇ ਅਧਿਕਾਰੀਆਂ, ਕਰਮਚਾਰੀਆਂ ਨੂੰ ਵੀ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰਖਿਆ ਨੂੰ ਬਰਕਰਾਰ ਰਖਣ ਲਈ ਖ਼ੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਤੋਂ ਪਹਿਲਾ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵਲੋਂ ਸਵੇਰੇ ਰਾਸ਼ਟਰੀ ਏਕਤਾ ਦਿਵਸ ਤੇ ‘‘ਏਕਤਾ ਲਈ ਦੌੜ‘‘ (ਰਨ ਫਾਰ ਯੂਨਿਟੀ) ਦਾ ਵੀ ਆਯੋਜਨ ਕੀਤਾ ਗਿਆ। ਜਿਸ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌੜ ਵਿਚ ਵਖ-ਵਖ ਸਕੂਲਾਂ, ਕਾਲਜਾਂ, ਸਪੋਰਟਸ ਅਕੈਡਮੀਆਂ ਦੇ ਖਿਡਾਰੀ, ਵਖ-ਵਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ ਅਤੇ ਪੰਜਾਬ ਪੁਲਿਸ ਐਨ.ਸੀ.ਸੀ ਆਦਿ ਵਲੋਂ ਵਡੀ ਗਿਣਤੀ ਵਿਚ ਹਿਸਾ ਲਿਆ ਗਿਆ। ਇਹ ਏਕਤਾ ਦੌੜ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਮੋਹਨ ਲਾਲ ਭਾਸਕਰ ਚੌਂਕ ਤੋਂ ਵਾਪਸ ਹੁੰਦੇ ਹੋਏ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਰਸਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵਾਪਸ ਪਹੁੰਚੀ। ਇਹ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਦੌੜ ਦਾ ਮਕਸਦ ਲੋਕਾਂ ਵਿਚ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਅਤੇ ਸਰਦਾਰ ਵਲਭ ਭਾਈ ਪਟੇਲ ਦੁਆਰਾ ਦਸੇ ਮਾਰਗ ਤੇ ਚਲਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਐਸ.ਡੀ.ਐਮ. ਅਮਿਤ ਗੁਪਤਾ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ, ਸ੍ਰੀ. ਅਸ਼ੋਕ ਬਹਿਲ ਸਕਤਰ ਰੈਡ ਕਰਾਸ, ਕਾਰਜਕਾਰੀ ਅਫ਼ਸਰ ਬੀਰ ਪ੍ਰਤਾਪ ਸਿੰਘ ਗਿਲ ਸਮੇਤ ਵਖ-ਵਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਰਾਸ਼ਟਰੀ ਏਕਤਾ ਦਿਵਸ ’ਤੇ ‘ਏਕਤਾ ਲਈ ਦੌੜ’ ਆਯੋਜਿਤ



