ਜਲੰਧਰ, 31 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਵੀਹਵੀਂ ਸਦੀ ਦੇ ਮਹਾਨ ਧਾਰਮਿਕ ਆਗੂ, ਵਿਦਵਾਨ ਅਤੇ ਕਈ ਸਕੂਲਾਂ ਕਾਲਜਾਂ ਦਾ ਨਿਰਮਾਣ ਕਰਨ ਵਾਲੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸਮਰਪਿਤ ਗੁਰਮਿਤ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 4 ਨਵੰਬਰ ਨੂੰ ਮਨਾਇਆ ਦਾ ਰਿਹਾ ਹੈ। ਚਰਨਜੀਤ ਸਿੰਘ ਲੁਬਾਣਾ ਸਕੱਤਰ ਗੁਰਦੁਆਰਾ ਕਮੇਟੀ ਅਤੇ ਕਨਵੀਨਕ ਸਮਾਗਮਾਂ ਅਨੁਸਾਰ ਸਵੇਰੇ 6.30 ਤੋਂ 9 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। ਹਰਭਜਨ ਸਿੰਘ ਨਾਹਲ ਗੀਤ ਪੇਸ਼ ਕਰਨਗੇ। ਸ. ਹਰਭਜਨ ਸਿੰਘ ਚੀਫ਼ ਇੰਜੀਨੀਅਰ, ਸ. ਮਨਜੀਤ ਸਿੰਘ, ਬੇਅੰਤ ਸਿੰਘ ਸਰਹੱਦੀ ਅਤੇ ਹੋਰ ਅਨੇਕ ਵਿਦਵਾਨ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ। 10 ਵਜੇ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵਰਤੇਗਾ।
ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ 4 ਨੂੰ



