ਖਰੜ, 1 ਨਵੰਬਰ (ਹਰਵਿੰਦਰ ਮਹਿਰਾ)- ਹੈਂਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ ਅੱਜ ਪੰਜਾਬ ਦਿਵਸ ਮਨਾਇਆ ਗਿਆ। ਇਸ ਸਬੰਧੀ ਸਕੂਲ ਵਿਖ਼ੇ ਹੋਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਤੀਵਿਧੀ ਸਹਾਇਕ ਇੰਚਾਰਜ ਹਰਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਅਤੇ ਹਰਿਆਣਾ ਦੀ ਰਾਜਨੀਤੀ ਲਈ ਇੱਕ ਬਹੁਤ ਹੀ ਮਹੱਤਵਪੂਰਨ ਦਿਨ ਹੈ ਕਿਉਂਕਿ ਅੱਜ ਦੇ ਦਿਨ ਸੰਨ 1966 ਵਿੱਚ ਪੰਜਾਬ ਵਿੱਚੋਂ ਹਰਿਆਣਾ ਸੂਬਾ ਬਣਾਇਆ ਗਿਆ ਸੀ। ਉਨ੍ਹਾਂ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਦੱਸਿਆ ਕਿ ਪੰਜਾਬ ਭਾਰਤ ਦੇਸ਼ ਦੇ ਉੱਤਰ ਪੱਛਮ ਵਿੱਚ ਸਥਿਤ ਹੈ। ਇਸ ਦੇ ਪੱਛਮ ਵਿੱਚ ਪਾਕਿਸਤਾਨ, ਉਤਰ ਵਿੱਚ ਜੰਮੂ ਅਤੇ ਕਸ਼ਮੀਰ, ਉਤਰ ਪੂਰਬ ਵਿੱਚ ਹਿਮਾਚਲ ਪ੍ਰਦੇਸ਼ ਅਤੇ ਦੱਖਣ ਵਿੱਚ ਹਰਿਆਣਾ ਅਤੇ ਰਾਜਸਥਾਨ ਸੂਬੇ ਹਨ। ਇਸ ਮੌਕੇ ਵਿਕਟਰ ਭੱਟੀ, ਪੀ.ਟੀ ਅਧਿਆਪਕਾ ਅਨੀਤਾ ਸਿੰਘ, ਹਰਿੰਦਰਦੀਪ ਕੌਰ ਆਦਿ ਮੌਜੂਦ ਸਨ।
ਪੰਜਾਬ ਦਿਵਸ ਮਨਾਇਆ ਗਿਆ



