Skip to content
Independent perspectives. Global stories.
BREAKING

ਏਅਰਪੋਰਟ ਰੋਡ ’ਤੇ ਕਾਰਾਂ ਟੱਕਰ ’ਚ 2 ਜ਼ਖਮੀ

Share this story

ਅੰਮ੍ਰਿਤਸਰ, 2 ਨਵੰਬਰ (ਜਤਿੰਦਰ ਸਿੰਘ ਬੇਦੀ)- ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਜਨਤਾ ਹਸਪਤਾਲ ਨੇੜੇ 2 ਕਾਰਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਿਸ ਦੌਰਾਨ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ।  ਜਾਣਕਾਰੀ ਮੁਤਾਬਕ ਡਾ. ਅਜਮੇਰ ਸਿੰਘ ਆਪਣੀ ਨਿਜ਼ੀ ਕਾਰ ’ਤੇ ਸਵਾਰ ਹੋ ਕੇ ਹਵਾਈ ਅੱਡੇ ਵੱਲ ਜਾ ਰਿਹਾ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਸਵਿਫਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਗੱਡੀਆਂ ਪਲਟ ਗਈਆਂ ਅਤੇ ਡਾਕਟਰ ਅਜਮੇਰ ਸਿੰਘ ਤੇ ਬਚਿੱਤਰ ਸਿੰਘ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਜਨਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

WRITTEN BY