Skip to content
Independent perspectives. Global stories.
BREAKING

ਪੰਜਾਬ ਦੀ ਸਿਆਸਤ ਦੇ ਰੰਗ ਨਿਰਾਲੇ

Share this story

ਪੰਜਾਬ ਦੀ ਸਿਆਸਤ ਦੇ ਰੰਗ ਨਿਰਾਲੇ ਹਨ। ਆਮ ਆਦਮੀ ਪਾਰਟੀ ਲਗਭਗ ਦੋਫਾੜ ਹੋ ਗਈ ਹੈ। ਅਰਵਿੰਦ ਕੇਜਰੀਵਾਲ ਜਿਸ ਨੂੰ ਪੰਜਾਬੀਆਂ ਸਿਰ ਮਥੇ ਚੁਕਿਆ ਹੋਇਆ ਸੀ। ਪ੍ਰਵਾਸੀ ਪੰਜਾਬੀਆਂ ਜਿਸ ਵਾਸਤੇ ਧੰਨ ਦੇ ਅੰਬਾਰ ਲਗਾ ਦਿਤੇ ਸਨ, ਜਿਸਨੂੰ ਇਹ ਕਹਿ ਕੇ ਪ੍ਰਵਾਸੀ ਯਕੀਨ ਦੁਆਉਂਦੇ ਸਨ, ਠਕੇਜਰੀਵਾਲ, ਕੇਜਰੀਵਾਲ, ਸਾਰਾ ਪੰਜਾਬ ਤੇਰੇ ਨਾਲਠ। ਉਸੇ ਕੇਜਰੀਵਾਲ ਨੂੰ ਪੰਜਾਬ ਦੇ ਮੁਦਿਆਂ ਪ੍ਰਤੀ ਉਲਟ ਬਿਆਨ ਦੇਣ ਕਾਰਨ ਠਪੰਜਾਬ ਦਾ ਗਦਾਰਠ ਗਰਦਾਨਿਆਂ ਜਾਣ ਲਗਾ ਹੈ। ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਆਮ ਆਦਮੀ ਪੰਜਾਬ ਦਾ ਗਰੁਪ ਤਕੜਾ ਕਰਨ ਲਈ ਲਗੇ ਹੋਏ ਹਨ, ਸਿਮਰਜੀਤ ਸਿੰਘ ਬੈਂਸ ਆਪਣੇ ਹੀ ਰੰਗ ਵਿਚ ਰੰਗਿਆ, ਕਦੇ ਕਿਸੇ ਨੇਤਾ ਦੇ, ਕਦੇ ਕਿਸੇ ਅਫਸਰ ਦੇ ਪੋਤੜੇ ਫੋਲਣ ‘ਚ ਰੁਝਾ ਹੈ। ਆਖਰ ਪੰਜਾਬ ‘ਚ ਤੀਜੀ ਧਿਰ ਹੀ ਨਹੀਂ, ਦੂਜੀ ਵਿਰੋਧੀ ਧਿਰ ਵਜੋਂ ਉਭਰੀ ਧਿਰ ਖੇਰੂੰ-ਖੇਰੂੰ ਹੋਣ ਦੇ ਰਸਤੇ ਤੁਰ ਪਈ ਹੈ। ਉਹ ਪਾਰਟੀ, ਜਿਸ ਉਤੇ ਆਮ ਲੋਕਾਂ ਨੂੰ ਆਸਾਂ ਸਨ, ਨੌਜਵਾਨਾਂ ਅਤੇ ਖਾਸ ਕਰਕੇ ਪ੍ਰਵਾਸੀਆਂ ਜਿਸ ਨਾਲ ਤਨੋ, ਮਨੋ, ਧਨੋ ਮੋਹ ਕੀਤਾ ਸੀ, ‘ਕੁਰਸੀ ਯੁਧ‘ ‘ਚ ਉਲਝਕੇ, ਇਕ ਤਮਾਸ਼ਾ ਬਣਕੇ ਰਹਿ ਗਈ ਹੈ। ਇਸ ਪਾਰਟੀ ਦੇ ਜ਼ਮੀਨੀ ਪਧਰ ਦੇ ਵਰਕਰ ਆਪਣੇ ਨੇਤਾਵਾਂ ਦੀਆਂ ਕੀਤੀਆਂ-ਕਤਰੀਆਂ ਤੋਂ ਸ਼ਰਮਸਾਰ ਮਹਿਸੂਸ ਕਰ ਰਹੇ ਹਨ ਅਤੇ ਕਿਸੇ ਵੀ ਪਲੇਟਫਾਰਮ ‘ਤੇ ਇਕਠੇ ਹੋਕੇ ਪੰਜਾਬ ਦੇ ਮੁਦਿਆਂ, ਮਸਲਿਆਂ ਪ੍ਰਤੀ ਆਪਣੀ ਰਾਏ ਰਖਣ ਅਤੇ ਉਹਨਾ ਪ੍ਰਤੀ ਆਵਾਜ਼ ਉਠਾਉਣ ਤੋਂ ਵੀ ਝਿਜਕਦੇ ਹਨ। ਖਹਿਰਾ ਅਤੇ ਸੰਧੂ ਬਰਗਾੜੀ ਮੋਰਚੇ ਅਤੇ ਕੇਜਰੀਵਾਲ ਤੋਂ ਪੰਜਾਬ ਦੀ ਖੁਦਮੁਖਤਿਆਰੀ ਮੁਦੇ ‘ਚ ਉਲਝਕੇ, ਆਪਣੀ ਨਵੀਂ ਪਾਰਟੀ ਬਨਾਉਣ ਦੇ ਰਾਹ ਪੈਕੇ ਇਕ ਤੀਜਾ ਬਦਲ ਉਸਾਰਨ ਦੇ ਰਾਹ ਪੈ ਚੁਕਾ ਜਾਪਦਾ ਹੈ, ਪਰ ਇਸ ਬਦਲ ਵਿਚ ਉਹ ਕਿਸਨੂੰ ਸ਼ਾਮਲ ਕਰੇਗਾ? ਧਰਮਵੀਰ ਗਾਂਧੀ ਨੂੰ? ਸੁਚਾ ਸਿੰਘ ਛੁਟੇਪੁਰ ਨੂੰ? ਗੁਰਪ੍ਰੀਤ ਸਿੰਘ ਘੁਗੀ ਨੂੰ? ਜਾਂ ਫਿਰ ਇਹੋ ਜਿਹੇ ਰੁਸੇ ਹੋਏ ਨੇਤਾਵਾਂ ਨੂੰ, ਜਿਹਨਾ ਨੂੰ ਸਮੇਂ ਸਮੇਂ ਕੇਜਰੀਵਾਲ ਲੀਡਰਸ਼ੀਪ ਨੇ ਨਾਕਾਰ ਦਿਤਾ ਜਾਂ ਬਾਗੀ ਕਰਾਰ ਦਿਤਾ ਹੋਇਆ ਹੈ। ਜਾਂ ਫਿਰ ਕੀ ਉਹ ਬਰਗਾੜੀ ਮੋਰਚੇ ‘ਚ ਸ਼ਾਮਲ ਨੇਤਾਵਾਂ ਦੀ ਬਾਂਹ ‘ਚ ਬਾਂਹ ਪਾਕੇ ਤੁਰੇਗਾ, ਜਿਹੜੇ ਸ਼ਾਇਦ ਉਸਦੇ ਨਾਲ ਤਨੋ-ਮਨੋ ਸਾਂਝ ਪਾਉਣ ਦੇ ਇਛੁਕ ਨਹੀਂ ਹੋਣਗੇ। ਹਾਂ, ਉਹ ਬੈਂਸ ਭਰਾਵਾਂ ਜਾਂ ਕੁਝ ਇਕ ਰੁਸੇ ਹੋਏ ਠਟਕਸਾਲੀ ਅਕਾਲੀਆਂਠ ਨੂੰ ਨਾਲ ਲੈਣ ਦੀ ਸੋਚ ਰਿਹਾ ਹੋਏਗਾ। ਪਰ ਕੀ ਇਹ ਟਕਸਾਲੀ ਅਕਾਲੀ ਜਾਂ ਬਰਗਾੜੀ ਮੋਰਚੇ ਨਾਲ ਜੁੜੇ ਹੋਏ ਨੇਤਾ ਸੁਖਪਾਲ ਖਹਿਰਾ ਦੀ ਨੇਤਾਗਿਰੀ ਪ੍ਰਵਾਨ ਕਰ ਲੈਣਗੇ, ਜਿਸਦਾ ਪਿਛੋਕੜ ਮੁਢਲੇ ਤੌਰ ਤੇ ਕਾਂਗਰਸੀ ਹੈ?
ਪੰਜਾਬ ਦੀ ਦੂਜੀ ਧਿਰ ਅਕਾਲੀ-ਭਾਜਪਾ ਸਮੇਂ ਦੀ ਭੈੜੀ ਮਾਰ ਹੇਠ ਹੈ। ਇਸਦੀ ਇਕ ਧਿਰ ਭਾਜਪਾ ਦਾ ਪੰਜਾਬ ਵਿਚੋਂ ਆਧਾਰ ਖੁਸ ਚੁਕਾ ਹੈ। ਭਾਜਪਾ ‘ਚ ਇਕ, ਦੋ ਨਹੀਂ ਤਿੰਨ ਗਰੁਪ ਬਣੇ ਹੋਏ ਹਨ। ਪਿਛਲੇ ਦਸ ਸਾਲ ‘ਬਾਦਲਾਂਠ ਨਾਲ ਰਲਕੇ ਉਹਨਾ ਨੇ ਠਕੁਰਸੀ ਦਾ ਸੁਖਠ ਮਾਣਿਆ ਹੈ। ਵਜ਼ੀਰੀਆਂ, ਚੇਅਰਮੈਨੀਆਂ ਹੰਢਾਈਆਂ ਹਨ। ਬਾਦਲਾਂ ਦੇ ਬਲਬੂਤੇ ਸਰਕਾਰੇ-ਦਰਬਾਰੇ ਆਪਣੀਆਂ ਚਮ ਦੀਆਂ ਚਲਾਈਆਂ ਹਨ। ਇਹ ਵਖਰੀ ਗਲ ਹੈ ਕਿ ਇਸ ਗਠਜੋੜ ‘ਚ ਕਿਧਰੇ ਕਿਧਰੇ ਤ੍ਰੇੜਾਂ ਵੀ ਦਿਖੀਆਂ ਅਤੇ ਸਰਕਾਰ ਦੀ ਬਦਨਾਮੀ ਦਾ ਠਸਿਹਰਾਠ ਉਹਨਾ ਅਕਾਲੀਆਂ ਦੇ ਸਿਰ ਮੜਨ ਦਾ ਯਤਨ ਕੀਤਾ ਹੈ ਪਰ ਕਿਉਂਕਿ ਅਕਾਲੀਆਂ ਬਿਨ੍ਹਾਂ ਉਹਨਾ ਦਾ ਸਰਦਾ ਨਹੀਂ ਸੀ, ਕੁਝ ਪੁਛਗਿਛ ਵੀ ਉਹਨਾ ਦੀ ਨਹੀਂ ਸੀ,ਇਸ ਲਈ ਗਦੀ ਨਾਲ ਚੁੰਬੜੇ ਰਹੇ। ਹਾਂ, ਪਰ ਕਦੇ ਕਦੇ ਉਹ ਅਕਾਲੀਆਂ ਤੋਂ ਵਖ ਹੋਕੇ ਇਕਲੇ ਚੋਣ ਲੜਨ ਦੀਆਂ ਧਮਕੀਆਂ ਦੇਂਦੇ ਰਹੇ। ਇਹਨਾ 10 ਸਾਲਾਂ ਵਿਚੋਂ ਜਦੋਂ ਨਰੇਂਦਰ ਮੋਦੀ ਦਾ ਅਕਾਲੀ-ਭਾਜਪਾ ਗਠਜੋੜ ਵੇਲੇ ਰਾਜ ਭਾਗ ਰਿਹਾ, ਉਹ ਪੰਜਾਬ ਲਈ ਨਾ ਤਾਂ ਕੋਈ ਖਾਸ ਪ੍ਰਾਜੈਕਟ ਲਿਆ ਸਕੇ, ਨਾ 1984 ਦੇ ਕਤਲੇਆਮ ਦੇ ਜੁੰਮੇਵਾਰ ਲੋਕਾਂ ਨੂੰ ਸਜ਼ਾ ਦੁਆਉਣ, ਚੰਡੀਗੜ੍ਹ ਅਤੇ ਨਾਲ ਲਗਦੇ ਇਲਾਕੇ ਪੰਜਾਬ ‘ਚ ਸ਼ਾਮਲ ਕਰਨ ਜਾਂ ਦਰਿਆਈ ਪਾਣੀਆਂ ਦੇ ਮਸਲੇ ਦੇ ਹਲ ਲਈ ਕੁਝ ਕਰ ਜਾਂ ਕਰਵਾ ਸਕੇ। ਸਿਟੇ ਵਜੋਂ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਸਮੇਤ ਭਾਜਪਾ ਵਾਲਿਆਂ ਦੀਆਂ ਸਫ਼ਾਂ ਵੀ ਪੰਜਾਬ ਦੀ ਸਿਆਸਤ ਵਿਚੋਂ ਲਪੇਟ ਦਿਤੀਆਂ ਅਤੇ ਗਠਜੋੜ ਦੀ ਸ਼ਰਮਨਾਕ ਹਾਰ ਹੋਈ, ਇਸ ਗਠਜੋੜ ਦੇ 18 ਵਿਧਾਇਕ ਹੀ ਜਿਤ ਸਕੇ, ਜਦਕਿ ਆਮ ਆਦਮੀ ਪਾਰਟੀ ਦੇ 23 ਵਿਧਾਇਕ ਜਿਤੇ ਤੇ ਪੰਜਾਬ ਅਸੰਬਲੀ ‘ਚ ਵਿਰੋਧੀ ਧਿਰ ਬਣ ਬੈਠੇ। ਸ਼੍ਰੋਮਣੀ ਅਕਾਲੀ ਦਲ ਨੇ 2017 ਤੋਂ ਪਿਛੇ ਦਸ ਸਾਲ ਪੰਜਾਬ ਉਤੇ ਰਾਜ ਕੀਤਾ। ਕਹਿਣ ਨੂੰ ਤਾਂ ਠਰਾਜ ਨਹੀਂ ਸੇਵਾਠ ਵਾਂਗਰ ਰਾਜ-ਭਾਗ ਚਲਾਉਣ ਦੀ ਗਲ ਪ੍ਰਚਾਰੀ ਪਰ ਉਹਨਾ ਦੇ ਇਸ ਦਸ ਸਾਲਾ ਰਾਜ-ਭਾਗ ਵਿਚ ਪੰਜਾਬ, ਭੂ-ਮਾਫੀਆ, ਰੇਤ-ਮਾਫੀਆ ਅਤੇ ਨਸ਼ਾ ਮਾਫੀਆ ਦੀ ਗ੍ਰਿਫਤ ਵਿਚ ਆ ਗਿਆ। ਅਸਲ ਰਾਜ-ਭਾਗ ਸਿਆਸਤਦਾਨਾਂ ਨਾਲੋਂ ਵਧ ਬਾਬੂਸ਼ਾਹੀ, ਨੌਕਰਸ਼ਾਹੀ ਨੇ ਚਲਾਇਆ। ਪਿੰਡਾਂ, ਸ਼ਹਿਰਾਂ ਦੇ ਵਿਕਾਸ ਕਾਰਜਾਂ ਦੀਆਂ ਗਲਾਂ ਤਾਂ ਵਧੇਰੇ ਹੋਈਆਂ, ਪਰ ਨੌਜਵਾਨਾਂ ਨੂੰ ਰੁਜ਼ਗਾਰ-ਨੌਕਰੀ ਦੇਣ ਦੀ ਗਲ ਤੋਂ ਸਰਕਾਰ ਨੇ ਅਖਾਂ ਮੀਟੀ ਰਖੀਆਂ। ਇਲਾਕੇ ਦੇ ਠਇਲਾਕਾ ਇੰਚਾਰਜਾਂਠ ਪੁਲਿਸ ਅਤੇ ਸਿਵਲ ਪ੍ਰਾਸ਼ਾਸਨ ਵਿਚ ਚੰਮ ਦੀਆਂ ਚਲਾਈਆਂ, ਇਥੋਂ ਤਕ ਕਿ ਇਲਾਕੇ ਦੇ ਪੁਲਿਸ ਥਾਣੇਦਾਰਾਂ, ਸਿਵਲ ਪ੍ਰਾਸ਼ਾਸਨ, ਵਾਲਿਆਂ ਦੇ ਬਹੁਤੇ ਅਧਿਕਾਰ ਆਪ ਵਰਤਕੇ ਸਥਾਨਕ ਪਿੰਡ ਪੰਚਾਇਤਾਂ ਨੂੰ ਵੀ ਡੰਮੀ ਬਣਾਕੇ ਰਖ ਦਿਤਾ। ਸ਼੍ਰੋਮਣੀ ਅਕਾਲੀ ਦਲ ਦੇ ਰਾਜ-ਭਾਗ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀਆਂ ਘਟਨਾਵਾਂ ਹੋਈਆਂ, ਜਿਹਨਾ ਨੂੰ ਰਾਜ ਪ੍ਰਬੰਧ ਨੇ ਅਖੋਂ-ਪਰੋਖੇ ਕੀਤੀ ਰਖਿਆ।ਲੋਕ ਇਸ ਪ੍ਰਾਸ਼ਾਸਨ ਤੋਂ ਬੁਰੀ ਤਰ੍ਹਾਂ ਤੰਗ ਆ ਗਏ ਅਤੇ ਰਾਜ ਪਲਟਾ ਐਸਾ ਵਜਿਆ ਕਿ ਲਗਭਗ ਇਕ ਸਦੀ ਦੀ ਉਮਰ ਵਾਲਾ ਸ਼੍ਰੋਮਣੀ ਅਕਾਲੀ ਦਲ, ਜਿਸਦੀ ਇਲਾਕਾਈ ਪਾਰਟੀ ਵਜੋਂ ਤੂਤੀ ਬੋਲਦੀ ਸੀ, ਚਾਰੋਂ ਖਾਨੇ ਚਿਤ ਹੋ ਗਿਆ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਉਪਰਲੇ ਨੇਤਾ ਖਾਸ ਕਰਕੇ ਬਾਦਲ ਪਰਿਵਾਰ ਠਬਰਗਾੜੀ ਘਟਨਾਠ ਕਰਕੇ ਪੰਜਾਬੀਆਂ ਖਾਸ ਕਰਕੇ ਸਿਖਾਂ ਦੇ ਨਿਸ਼ਾਨੇ ਹੇਠ ਹੈ। ਉਹ ਕਦੇ ਕਿਧਰੇ ਕਦੇ ਕਿਸ ਥਾਂ ਧਰਨੇ ਲਾਉਂਦੇ ਹਨ, ਮੁਖਮੰਤਰੀ ਦੀ ਰਿਹਾਇਸ਼ ਘੇਰਦੇ ਹਨ, ਦਿਲੀ ਜਾਕੇ 1984 ਦੇ ਸਿਖ ਕਤਲੇਆਮ ਦੇ ਸਬੰਧ ‘ਚ ਧਰਨੇ ਦਿੰਦੇ ਹਨ, ਕਦੇ ਪੰਜਾਬ ਸਰਕਾਰ ਵਲੋਂ ਕਿਤਾਬਾਂ ਵਿਚ ਸਿਖ ਇਤਹਾਸ ਨੂੰ ਤਰੋੜਨ ਮਰੋੜਨ ਸਬੰਧੀ ਸੜਕਾਂ ਉਤੇ ਬੈਠਦੇ ਹਨ। ਅਸਲ ‘ਚ ਸ਼੍ਰੋਮਣੀ ਅਕਾਲੀ ਦਲ ਆਪਣੇ ਖੁਸੇ ਹੋਏ ਬਕਾਰ ਨੂੰ ਮੁੜ ਥਾਂ ਸਿਰ ਕਰਨ ਲਈ ਤਰਲੋਮਛੀ ਹੋ ਰਿਹਾ ਹੈ ਪਰ ਉਸਦੀ ਪੇਸ਼ ਨਹੀਂ ਜਾ ਰਹੀ। ਟਕਸਾਲੀ ਅਕਾਲੀ,ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ਨੂੰ ਸ਼ਰੇਆਮ ਚੈਲਿੰਗ ਕਰ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀਦਲ ਨਿਤ ਨਵੇਂ ਸੰਕਟ ਦਾ ਸ਼ਿਕਾਰ ਹੋ ਰਿਹਾ ਹੈ।
ਹਾਲ ਉਂਜ ਕਾਂਗਰਸ ਦਾ ਵੀ ਚੰਗਾ ਨਹੀਂ। ਕੋਈ ਵਾਇਦਾ ਕੈਪਟਨ ਸਰਕਾਰ ਪੂਰਿਆਂ ਨਹੀਂ ਕਰ ਸਕੀ। ਸਭ ਤੋਂ ਵਧ ਪ੍ਰੇਸ਼ਾਨੀ ਇਸ ਰਾਜ ਵਿਚ ਸੂਬੇ ਦੇ ਮੁਲਾਜ਼ਮਾਂ ਖਾਸ ਕਰ ਅਧਿਆਪਕਾਂ ਨੂੰ ਹੈ। ਸੂਬੇ ਦੇ ਮੁਲਾਜ਼ਮਾਂ ਨੂੰ ਪਕਿਆਂ ਕਰਨ, ਉਹਨਾ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਦੇ ਵਾਇਦਿਆਂ ਦੇ ਨਾਲ-ਨਾਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਘਰ-ਘਰ ਨੌਕਰੀ ਦੇਣ, ਪੈਨਸ਼ਨਾਂ ਵਧਾਉਣ ਦੇ ਵਾਇਦੇ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਸਨ ਪਰ ਹੁਣ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੇ ਨਾਮ ਉਤੇ ਉਹਨਾ ਨੂੰ ਠੇਗਣਾ ਵਿਖਾਇਆ ਜਾ ਰਿਹਾ ਹੈ। ਮਹਿੰਗਾਈ ਨੇ ਲੋਕਾਂ ਦੀ ਮਤ ਮਾਰੀ ਹੋਈ ਹੈ। ਭ੍ਰਿਸ਼ਟਾਚਾਰ ਦਾ ਦਫ਼ਤਰਾਂ ‘ਚ ਬੋਲ ਬਾਲਾ ਹੈ। ਹਰ ਵਰਗ ਦੇ ਲੋਕਾਂ ‘ਚ ਸਰਕਾਰ ਪ੍ਰਤੀ ਰੋਸ ਪਹਿਲਾਂ ਨਾਲੋਂ ਨਿਤ ਪ੍ਰਤੀ ਵਧ ਰਿਹਾ ਹੈ। ਪਰ ਕਾਂਗਰਸ ਵਲੋਂ ਵਿਰੋਧੀ ਧਿਰ ਦੀ ਫੁਟ ਦਾ ਫਾਇਦਾ ਉਠਾਕੇ ਪਹਿਲਾਂ ਗੁਰਦਾਸਪੁਰ ਚੋਣ ਪਾਰਲੀਮੈਂਟ ਹਲਕਾ, ਫਿਰ ਸ਼ਾਹਕੋਟ ਅਸੰਬਲੀ ਹਲਕਾ ਅਤੇ ਫਿਰ ਜ਼ਿਲਾ ਪ੍ਰੀਸ਼ਦ, ਵਿਧਾਨ ਸਭਾ ਚੋਣਾਂ ਜਿਤ ਗਈ ਅਤੇ ਲੋਕਾਂ ‘ਚ ਇਹ ਗਲ ਪ੍ਰਚਾਰਨ ਲਗੀ ਕਿ ਉਹ ਹਰਮਨ ਪਿਆਰੀ ਸਰਕਾਰ ਹੈ। ਲੋਕਾਂ ਦੀ ਹਿਤੈਸ਼ੀ ਸਰਕਾਰ ਹੈ। ਪੰਜਾਬ ਦੇ ਲੋਕਾਂ ਸਾਹਮਣੇ ਹੁਣ 13000 ਪਿੰਡ ਪੰਚਾਇਤਾਂ ਅਤੇ 2019 ‘ਚ ਲੋਕ ਸਭਾ ਦੀਆਂ ਚੋਣਾਂ ਹਨ। ਪੰਜਾਬ ਕਾਂਗਰਸ ਇਹ ਦੋਵੇਂ ਚੋਣਾਂ ਜਿਤਣ ਦੀ ਪੂਰੀ ਵਾਹ ਲਾਏਗੀ ਅਤੇ ਆਪਣੀ ਭਲ ਬਣਾਏਗੀ, ਉਹ ਇਹ ਚੋਣਾਂ ਅਕਾਲੀ, ਭਾਜਪਾ, ਆਮ ਆਦਮੀ ‘ਚ ਪਈ ਆਪੋ-ਧਾਪੀ ਅਤੇ ਮਾਰ-ਧਾੜ ਕਾਰਨ ਜਿਤ ਵੀ ਸਕਦੀ ਹੈ ਕਿਉਂਕਿ ਉਪਰੋਕਤ ਤਿੰਨੇ ਧਿਰਾਂ ਤੋਂ ਬਿਨ੍ਹਾਂ ਬਸਪਾ, ਸ਼੍ਰੋਮਣੀ ਅਕਾਲੀ ਦਲ(ਮਾਨ), ਜਾਂ ਹੋਰ ਕੋਈ ਚੌਥੀ ਧਿਰ ਇਸ ਯੋਗ ਨਹੀਂ ਕਿ ਉਹ ਕਾਂਗਰਸ ਅਤੇ ਮੌਜੂਦਾ ਸਰਕਾਰੀ ਤੰਤਰ ਨੂੰ ਚਣੌਤੀ ਦੇ ਸਕੇ। ਪਰ ਅਸਲ ਮਾਅਨਿਆਂ ਵਿਚ ਵੇਖਣ ਵਾਲੀ ਗਲ ਤਾਂ ਇਹ ਹੈ ਕਿ ਪੰਜਾਬ ਦੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲਾ ਕੌਣ ਹੈ? ਕਾਂਗਰਸ ? ਜਿਹੜੀ ਲੋਕਾਂ ਦਾ ਦਿਲ ਹੁਣ ਤਕ ਨਹੀਂ ਜਿਤ ਸਕੀ। ਅਕਾਲੀ-ਭਾਜਪਾ? ਜਿਸਨੇ ਲੋਕਾਂ ਦੇ ਸੁਪਨਿਆਂ ਨੂੰ 10 ਸਾਲਾ ਮਿਧਿਆ-ਮਧੋਲਿਆ। ਆਮ ਆਦਮੀ ਪਾਰਟੀ? ਜਿਸਨੇ ਆਸ ਤੋਂ ਪਹਿਲਾਂ ਹੀ ਲੋਕਾਂ ਦੇ ਸੁਪਨਿਆਂ ਨੂੰ ਤਹਿਸ਼-ਨਹਿਸ਼ ਕਰ ਸੁਟਿਆ! ਬਸਪਾ ਅਤੇ ਹੋਰ ਨਿਕੀਆਂ-ਮੋਟੀਆਂ ਪਾਰਟੀਆਂ ਨੂੰ ਤਾਂ ਲੋਕਾਂ ਨੇ ਪ੍ਰਵਾਨ ਹੀ ਨਹੀਂ ਕੀਤਾ।
ਪੰਜਾਬ ਦੇ ਸਿਆਸੀ ਰੰਗ ਨਿਰਾਲੇ ਹਨ। ਜਿਥੋਂ ਵੀ ਲੋਕਾਂ ਨੂੰ ਆਸ ਬਝਦੀ ਹੈ, ਉਹ ਆਪ ਮੁਹਾਰੇ ਉਧਰ ਤੁਰ ਜਾਂਦੇ ਹਨ, ਮ੍ਰਿਗ ਤ੍ਰਿਸ਼ਨਾ ਵਾਂਗਰ। ਸਮੇਂ-ਸਮੇਂ ਲੋਕ ਭਲਾਈ ਪਾਰਟੀ, ਪੀ ਪੀ ਪੀ ਤੇ ਆਮ ਆਦਮੀ ਪਾਰਟੀ ਨੂੰ ਉਹਨਾ ਸਿਰੇ ਚੁਕਿਆ। ਪਰ ਜਦੋਂ ਆਸ ਦੀ ਕਿਰਨ ਕੋਈ ਨਹੀਂਓ ਲਭਦੀ, ਉਹ ਨਿਰਾਸ਼ ਹੋ ਜਾਂਦੇ ਹਨ। ਅਸਲ ‘ਚ ਪੰਜਾਬ ਦਾ ਸਿਆਸਤਦਾਨ ਹੁਣ ਲੋਕਾਂ ਪ੍ਰਤੀ ਸੰਜੀਦਾ ਨਹੀਂ ਰਿਹਾ। ਉਹ ਸਿਰਫ ਤੇ ਸਿਰਫ ਵੋਟ ਬੈਂਕ ਭਾਲਦਾ ਹੈ ਇਸ ਵਾਸਤੇ ਉਹ ਸਾਮ, ਦਾਮ, ਦੰਡ ਦਾ ਹਥਿਆਰ ਵਰਤਦਾ ਹੈ ਅਤੇ ਕੁਰਸੀ ਹਥਿਆਕੇ ਪੰਜ ਸਾਲ ਮੌਜਾਂ ਕਰਦਾ ਹੈ। ਪੰਜਾਬ ਦਾ ਇਤਹਾਸ ਗੁਆਹ ਹੈ ਕਿ ਪੰਜਾਬ ਦੇ ਲੋਕ ਸਮੇਂ ਸਮੇਂ ਆਪਣੇ ਨਿਰਾਲੇ ਰੰਗ ਦਿਖਾਉਂਦੇ ਹਨ। ਲੁਟੇ-ਪੁਟੇ ਜਾਣ ਬਾਅਦ ਵੀ ਉਹ ਫਿਰ ਇਕਠੇ ਹੁੰਦੇ ਹਨ ਅਤੇ ਕਿਸੇ ਨਵੇਂ ਰੰਗ ਦੀ ਤਲਾਸ਼ ‘ਚ ਜੁਟ ਜਾਂਦੇ ਹਨ।
ਪੰਜਾਬ ਦੀ ਇਸ ਨਿਰਾਲੀ ਸਥਿਤੀ ਵਿਚ ਸ਼ਾਇਦ ਪੰਜਾਬ ਦੇ ਲੋਕ ਕਿਸੇ ਠਸਤ ਰੰਗੀ ਪੀਂਘ’’ ਦੇ ਰੰਗਾਂ ਜਿਹੇ ਰੰਗਾਂ ਦੀ ਭਾਲ ਦੇਰ-ਸਵੇਰ ਕਰ ਹੀ ਲੈਣਗੇ ਕਿਉਂਕਿ ਉਪਰਾਮ, ਉਦਾਸ ਹੋਣਾ ਉਹਨਾ ਕਦੇ ਸਿਖਿਆ ਹੀ ਨਹੀਂ।

WRITTEN BY