ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ, 12 ਨਵੰਬਰ (ਪੰਾਜਬ ਟਾਇਮਜ਼ ਬਿਊਰੋ)- ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ, ਕਾਰਜ ਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰਪਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਦੇ ਅਜਿਹੇ ਕਿਸੇ ਮਾਮਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ।



